1 ਇਤਿਹਾਸ 22

ਪਰ ਤੇਰੇ ਕੋਲ ਇੱਕ ਪੁੱਤਰ ਹੋਵੇਗਾ ਜੋ ਸ਼ਾਂਤੀ ਅਤੇ ਅਰਾਮ ਦਾ ਮਨੁੱਖ ਹੋਵੇਗਾ ਅਤੇ ਮੈਂ ਉਸ ਨੂੰ ਉਸ ਦੇ ਸਾਰੇ ਵੈਰੀਆਂ ਤੋਂ ਹਰ ਪਾਸਿਓਂ ਅਰਾਮ ਦਿਆਂਗਾ। ਉਸਦਾ ਨਾਮ ਸ਼ਲੋਮੋਨ ਹੋਵੇਗਾ, ਅਤੇ ਮੈਂ ਉਸਦੇ ਰਾਜ ਦੌਰਾਨ ਇਸਰਾਏਲ ਨੂੰ ਸ਼ਾਂਤੀ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।

1 Chronicles 22:9 (UKJV) Behold, a son shall be born to you, who shall be a man of rest; and I will give him rest from all his enemies round about: for his name shall be Solomon, and I will give peace and quietness unto Israel in his days.

7ਦਾਵੀਦ ਨੇ ਸ਼ਲੋਮੋਨ ਨੂੰ ਆਖਿਆ, “ਹੇ ਮੇਰੇ ਪੁੱਤਰ, ਮੇਰੇ ਦਿਲ ਵਿੱਚ ਇਹ ਸੋਚ ਸੀ ਕਿ ਮੈਂ ਆਪਣੇ ਪਰਮੇਸ਼ਵਰ ਯਾਹਵੇਹ ਦੇ ਨਾਮ ਲਈ ਇੱਕ ਘਰ ਬਣਾਵਾਂ।

8ਪਰ ਯਾਹਵੇਹ ਦਾ ਇਹ ਬਚਨ ਮੇਰੇ ਕੋਲ ਆਇਆ, ‘ਤੂੰ ਬਹੁਤ ਖੂਨ ਵਹਾਇਆ ਹੈ ਅਤੇ ਬਹੁਤ ਸਾਰੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਲਈ ਕੋਈ ਘਰ ਨਾ ਬਣਾਵੇਂਗਾ ਕਿਉਂਕਿ ਤੂੰ ਮੇਰੀ ਨਜ਼ਰ ਵਿੱਚ ਧਰਤੀ ਉੱਤੇ ਬਹੁਤ ਖੂਨ ਵਹਾਇਆ ਹੈ।

9ਪਰ ਤੇਰੇ ਕੋਲ ਇੱਕ ਪੁੱਤਰ ਹੋਵੇਗਾ ਜੋ ਸ਼ਾਂਤੀ ਅਤੇ ਅਰਾਮ ਦਾ ਮਨੁੱਖ ਹੋਵੇਗਾ ਅਤੇ ਮੈਂ ਉਸ ਨੂੰ ਉਸ ਦੇ ਸਾਰੇ ਵੈਰੀਆਂ ਤੋਂ ਹਰ ਪਾਸਿਓਂ ਅਰਾਮ ਦਿਆਂਗਾ। ਉਸਦਾ ਨਾਮ ਸ਼ਲੋਮੋਨ ਹੋਵੇਗਾ, ਅਤੇ ਮੈਂ ਉਸਦੇ ਰਾਜ ਦੌਰਾਨ ਇਸਰਾਏਲ ਨੂੰ ਸ਼ਾਂਤੀ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।

10ਉਹੀ ਹੈ ਜੋ ਮੇਰੇ ਨਾਮ ਲਈ ਇੱਕ ਘਰ ਬਣਾਵੇਗਾ। ਉਹ ਮੇਰਾ ਪੁੱਤਰ ਹੋਵੇਗਾ, ਅਤੇ ਮੈਂ ਉਸਦਾ ਪਿਤਾ ਹੋਵਾਂਗਾ ਅਤੇ ਮੈਂ ਉਸ ਦੇ ਰਾਜ ਦਾ ਸਿੰਘਾਸਣ ਇਸਰਾਏਲ ਉੱਤੇ ਸਦਾ ਲਈ ਕਾਇਮ ਕਰਾਂਗਾ।’

11“ਹੁਣ, ਹੇ ਮੇਰੇ ਪੁੱਤਰ, ਯਾਹਵੇਹ ਤੇਰੇ ਅੰਗ-ਸੰਗ ਹੋਵੇ, ਅਤੇ ਤੂੰ ਸਫ਼ਲ ਹੋਵੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਘਰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.