1 ਇਤਿਹਾਸ 23

ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ।

1 Chronicles 23:2 (UKJV) And he gathered together all the princes of Israel, with the priests and the Levites.

1ਜਦੋਂ ਦਾਵੀਦ ਬੁੱਢਾ ਅਤੇ ਉਮਰ ਭੋਗ ਚੁੱਕਿਆ, ਤਾਂ ਉਸ ਨੇ ਆਪਣੇ ਪੁੱਤਰ ਸ਼ਲੋਮੋਨ ਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ।

2ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ।

3ਤੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੇਵੀਆਂ ਦੀ ਗਿਣਤੀ ਕੀਤੀ ਗਈ ਅਤੇ ਮਨੁੱਖਾਂ ਦੀ ਕੁੱਲ ਗਿਣਤੀ ਅਠੱਤੀ ਹਜ਼ਾਰ ਸੀ।

4ਦਾਵੀਦ ਨੇ ਆਖਿਆ, “ਇਨ੍ਹਾਂ ਵਿੱਚੋਂ ਚੌਵੀ ਹਜ਼ਾਰ ਯਾਹਵੇਹ ਦੇ ਭਵਨ ਦੇ ਕੰਮ ਦੇ ਮੁਖੀਏ ਹੋਣਗੇ ਅਤੇ ਛੇ ਹਜ਼ਾਰ ਅਧਿਕਾਰੀ ਅਤੇ ਨਿਆਂਕਾਰ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.