28ਲੇਵੀਆਂ ਦਾ ਫਰਜ਼ ਇਹ ਸੀ ਕਿ ਉਹ ਹਾਰੋਨ ਦੇ ਉੱਤਰਾਧਿਕਾਰੀਆਂ ਦੀ ਯਾਹਵੇਹ ਦੇ ਭਵਨ ਦੀ ਸੇਵਾ ਵਿੱਚ ਸਹਾਇਤਾ ਕਰਨ: ਵਿਹੜਿਆਂ, ਪਾਸੇ ਦੇ ਕਮਰਿਆਂ ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ਵਰ ਦੇ ਘਰ ਵਿੱਚ ਹੋਰ ਕਰਤੱਵਾਂ ਦੀ ਕਾਰਗੁਜ਼ਾਰੀ ਕਰਨ।
29ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ
30ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਾਹਵੇਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ
31ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਾਹਵੇਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਾਹਵੇਹ ਦੇ ਹਜ਼ੂਰ ਚੜਾਇਆ ਕਰਨ।
32ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੋਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਾਹਵੇਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।