1 ਇਤਿਹਾਸ 24

ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ਵਰ ਦੇ ਸਰਦਾਰ ਸਨ।

1 Chronicles 24:5 (UKJV) Thus were they divided by lot, one sort with another; for the governors of the sanctuary, and governors of the house of God, were of the sons of Eleazar, and of the sons of Ithamar.

3ਦਾਵੀਦ ਨੇ ਅਲਆਜ਼ਾਰ ਦੇ ਪੁੱਤਰਾਂ ਸਾਦੋਕ ਅਤੇ ਈਥਾਮਾਰ ਦੇ ਪੁੱਤਰਾਂ ਅਹੀਮੇਲੇਕ ਦੀ ਸਹਾਇਤਾ ਨਾਲ, ਦਾਵੀਦ ਨੇ ਉਹਨਾਂ ਦੀ ਸੇਵਾ ਕਰਨ ਦੇ ਕੰਮਾਂ ਲਈ ਉਹਨਾਂ ਨੂੰ ਵੰਡ ਦਿੱਤਾ।

4ਈਥਾਮਾਰ ਦੇ ਪੁੱਤਰਾਂ ਨਾਲੋਂ ਅਲਆਜ਼ਾਰ ਦੇ ਪੁੱਤਰਾਂ ਵਿੱਚ ਬਹੁਤ ਸਾਰੇ ਆਗੂ ਪਾਏ ਗਏ ਅਤੇ ਉਹਨਾਂ ਨੂੰ ਇਸ ਅਨੁਸਾਰ ਵੰਡਿਆ ਗਿਆ: ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਸੋਲ੍ਹਾਂ ਮੁਖੀਏ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਅੱਠ ਪਰਿਵਾਰ ਦੇ ਮੁਖੀਏ ਸਨ।

5ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ਵਰ ਦੇ ਸਰਦਾਰ ਸਨ।

6ਇੱਕ ਲੇਵੀ ਨਥਾਨੇਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਰਾਜੇ ਅਤੇ ਅਧਿਕਾਰੀਆਂ ਦੀ ਹਜ਼ੂਰੀ ਵਿੱਚ ਉਹਨਾਂ ਦੇ ਨਾਮ ਲਿਖੇ: ਸਾਦੋਕ ਜਾਜਕ, ਅਬੀਯਾਥਰ ਦਾ ਪੁੱਤਰ ਅਹੀਮੇਲੇਕ ਅਤੇ ਜਾਜਕਾਂ ਅਤੇ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਦੇ ਸਨਮੁਖ ਲਿਖਿਆ। ਇੱਕ ਪਰਿਵਾਰ ਅਲਆਜ਼ਾਰ ਤੋਂ ਅਤੇ ਫਿਰ ਇੱਕ ਈਥਾਮਾਰ ਤੋਂ ਲਿਆ ਜਾ ਰਿਹਾ ਹੈ।

7ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਸਰੀ ਯਦਾਯਾਹ ਦੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.