1ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ।
2ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਸ਼ੋਬਯਾਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।
3ਪੇਰੇਜ਼ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀ ਸੀ।
4ਅਤੇ ਦੂਸਰੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।