1 ਇਤਿਹਾਸ 27

ਦਾਨ ਦਾ: ਯਰੋਹਾਮ ਦਾ ਪੁੱਤਰ ਅਜ਼ਰੇਲ। ਇਹ ਇਸਰਾਏਲ ਦੇ ਗੋਤਾਂ ਦੇ ਆਗੂ ਸਨ।

1 Chronicles 27:22 (UKJV) Of Dan, Azareel the son of Jeroham. These were the princes of the tribes of Israel.

20ਇਫ਼ਰਾਈਮੀਆਂ ਦਾ: ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ; ਮਨੱਸ਼ੇਹ ਦੇ ਅੱਧੇ ਗੋਤ ਤੋਂ ਵੱਧ: ਪਦਾਯਾਹ ਦਾ ਪੁੱਤਰ ਯੋਏਲ;

21ਗਿਲਆਦ ਵਿੱਚ ਮਨੱਸ਼ੇਹ ਦੇ ਅੱਧੇ ਗੋਤ ਦਾ: ਜ਼ਕਰਯਾਹ ਦਾ ਪੁੱਤਰ ਇਦੋ; ਬਿਨਯਾਮੀਨ ਦਾ: ਅਬਨੇਰ ਦਾ ਪੁੱਤਰ ਯਾਸੀਏਲ;

22ਦਾਨ ਦਾ: ਯਰੋਹਾਮ ਦਾ ਪੁੱਤਰ ਅਜ਼ਰੇਲ। ਇਹ ਇਸਰਾਏਲ ਦੇ ਗੋਤਾਂ ਦੇ ਆਗੂ ਸਨ।

23ਦਾਵੀਦ ਨੇ ਵੀਹ ਸਾਲ ਜਾਂ ਇਸ ਤੋਂ ਘੱਟ ਉਮਰ ਦੇ ਮਨੁੱਖਾਂ ਦੀ ਗਿਣਤੀ ਨਹੀਂ ਕੀਤੀ ਕਿਉਂਕਿ ਯਾਹਵੇਹ ਨੇ ਇਸਰਾਏਲ ਨੂੰ ਅਕਾਸ਼ ਵਿੱਚ ਤਾਰਿਆਂ ਵਾਂਗ ਅਨੇਕ ਬਣਾਉਣ ਦਾ ਵਾਅਦਾ ਕੀਤਾ ਸੀ।

24ਜ਼ੇਰੂਇਯਾਹ ਦੇ ਪੁੱਤਰ ਯੋਆਬ ਨੇ ਮਨੁੱਖਾਂ ਦੀ ਗਿਣਤੀ ਕਰਨੀ ਸ਼ੁਰੂ ਕੀਤੀ ਪਰ ਪੂਰਾ ਨਾ ਕੀਤਾ। ਇਸ ਗਿਣਤੀ ਦੇ ਕਾਰਨ ਇਸਰਾਏਲ ਉੱਤੇ ਪਰਮੇਸ਼ਵਰ ਦਾ ਕ੍ਰੋਧ ਆਇਆ, ਅਤੇ ਰਾਜਾ ਦਾਵੀਦ ਦੇ ਇਤਿਹਾਸ ਦੀ ਕਿਤਾਬ ਵਿੱਚ ਇਹ ਗਿਣਤੀ ਦਰਜ ਨਹੀਂ ਕੀਤੀ ਗਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.