1 ਇਤਿਹਾਸ 28

ਉਸ ਨੇ ਮੈਨੂੰ ਕਿਹਾ, ‘ਤੇਰਾ ਪੁੱਤਰ ਸ਼ਲੋਮੋਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ।

1 Chronicles 28:6 (UKJV) And he said unto me, Solomon your son, he shall build my house and my courts: for I have chosen him to be my son, and I will be his father.

4“ਪਰ ਫਿਰ ਵੀ ਇਸਰਾਏਲ ਦੇ ਪਰਮੇਸ਼ਵਰ ਨੇ, ਮੇਰੇ ਸਾਰੇ ਪਰਿਵਾਰ ਵਿੱਚੋਂ ਮੈਨੂੰ ਸਦਾ ਲਈ ਇਸਰਾਏਲ ਦਾ ਰਾਜਾ ਹੋਣ ਲਈ ਚੁਣਿਆ ਹੈ। ਉਸ ਨੇ ਯਹੂਦਾਹ ਨੂੰ ਆਗੂ ਚੁਣਿਆ, ਅਤੇ ਯਹੂਦਾਹ ਦੇ ਗੋਤ ਵਿੱਚੋਂ ਉਸ ਨੇ ਮੇਰੇ ਪਰਿਵਾਰ ਨੂੰ ਚੁਣਿਆ, ਅਤੇ ਮੇਰੇ ਪਿਤਾ ਦੇ ਪਰਿਵਾਰ ਵਿੱਚੋਂ ਉਹ ਮੈਨੂੰ ਸਾਰੇ ਇਸਰਾਏਲ ਦਾ ਰਾਜਾ ਬਣਾਉਣ ਲਈ ਪ੍ਰਸੰਨ ਹੋਇਆ ਹੈ।

5ਮੇਰੇ ਸਾਰੇ ਪੁੱਤਰਾਂ ਵਿੱਚੋਂ ਜੋ ਯਾਹਵੇਹ ਨੇ ਮੈਨੂੰ ਬਹੁਤ ਸਾਰੇ ਦਿੱਤੇ ਹਨ, ਉਹਨਾਂ ਵਿੱਚੋਂ ਉਸਨੇ ਮੇਰੇ ਪੁੱਤਰ ਸ਼ਲੋਮੋਨ ਨੂੰ ਇਸਰਾਏਲ ਉੱਤੇ ਯਾਹਵੇਹ ਦੇ ਰਾਜ ਦੇ ਸਿੰਘਾਸਣ ਉੱਤੇ ਬੈਠਣ ਲਈ ਚੁਣਿਆ ਹੈ।

6ਉਸ ਨੇ ਮੈਨੂੰ ਕਿਹਾ, ‘ਤੇਰਾ ਪੁੱਤਰ ਸ਼ਲੋਮੋਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ।

7ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ।’

8“ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਾਹਵੇਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ਵਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.