1 ਇਤਿਹਾਸ 28

“ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਾਹਵੇਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ਵਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।

1 Chronicles 28:8 (UKJV) Now therefore in the sight of all Israel the congregation of the LORD, and in the audience of our God, keep and seek for all the commandments of the LORD your God: that all of you may possess this good land, and leave it for an inheritance for your children after you for ever.

6ਉਸ ਨੇ ਮੈਨੂੰ ਕਿਹਾ, ‘ਤੇਰਾ ਪੁੱਤਰ ਸ਼ਲੋਮੋਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ।

7ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ।’

8“ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਾਹਵੇਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ਵਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।

9“ਅਤੇ ਹੇ ਮੇਰੇ ਪੁੱਤਰ ਸ਼ਲੋਮੋਨ, ਤੂੰ ਆਪਣੇ ਪਿਤਾ ਦੇ ਪਰਮੇਸ਼ਵਰ ਨੂੰ ਮੰਨਦਾ ਹੈ, ਅਤੇ ਉਸ ਦੀ ਸੇਵਾ ਪੂਰੇ ਦਿਲ ਨਾਲ ਅਤੇ ਮਨ ਨਾਲ ਕਰ, ਕਿਉਂਕਿ ਯਾਹਵੇਹ ਹਰੇਕ ਦਿਲ ਦੀ ਜਾਂਚ ਕਰਦਾ ਹੈ ਅਤੇ ਹਰ ਇੱਛਾ ਅਤੇ ਹਰ ਵਿਚਾਰ ਨੂੰ ਸਮਝਦਾ ਹੈ। ਜੇਕਰ ਤੁਸੀਂ ਉਸਨੂੰ ਲੱਭਦੇ ਹੋ, ਤਾਂ ਉਹ ਤੁਹਾਨੂੰ ਮਿਲ ਜਾਵੇਗਾ; ਪਰ ਜੇ ਤੁਸੀਂ ਉਸਨੂੰ ਤਿਆਗ ਦਿੰਦੇ ਹੋ, ਤਾਂ ਉਹ ਤੁਹਾਨੂੰ ਹਮੇਸ਼ਾ ਲਈ ਤਿਆਗ ਦੇਵੇਗਾ।

10ਹੁਣ ਵੇਖ, ਕਿਉਂ ਜੋ ਯਾਹਵੇਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.