1 ਇਤਿਹਾਸ 29

ਤਦ ਰਾਜਾ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਮੇਰਾ ਪੁੱਤਰ ਸ਼ਲੋਮੋਨ, ਜਿਸ ਨੂੰ ਪਰਮੇਸ਼ਵਰ ਨੇ ਚੁਣਿਆ ਹੈ, ਜਵਾਨ ਅਤੇ ਘੱਟ ਤਜਰਬੇਕਾਰ ਦਾ ਹੈ। ਕੰਮ ਬਹੁਤ ਵੱਡਾ ਹੈ, ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਾਹਵੇਹ ਪਰਮੇਸ਼ਵਰ ਦੇ ਲਈ ਹੋਵੇਗਾ।

1 Chronicles 29:1 (UKJV) Furthermore David the king said unto all the congregation, Solomon my son, whom alone God has chosen, is yet young and tender, and the work is great: for the palace is not for man, but for the LORD God.

1ਤਦ ਰਾਜਾ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਮੇਰਾ ਪੁੱਤਰ ਸ਼ਲੋਮੋਨ, ਜਿਸ ਨੂੰ ਪਰਮੇਸ਼ਵਰ ਨੇ ਚੁਣਿਆ ਹੈ, ਜਵਾਨ ਅਤੇ ਘੱਟ ਤਜਰਬੇਕਾਰ ਦਾ ਹੈ। ਕੰਮ ਬਹੁਤ ਵੱਡਾ ਹੈ, ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਾਹਵੇਹ ਪਰਮੇਸ਼ਵਰ ਦੇ ਲਈ ਹੋਵੇਗਾ।

2ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ਵਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬੇਅੰਤ ਚਿੱਟੇ ਪੱਥਰ ਤਿਆਰ ਕੀਤੇ।

3ਇਸ ਤੋਂ ਇਲਾਵਾ, ਮੈਂ ਆਪਣਾ ਮਨ ਆਪਣੇ ਪਰਮੇਸ਼ਵਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ਵਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.