1 ਇਤਿਹਾਸ 29

ਦੌਲਤ ਅਤੇ ਇੱਜ਼ਤ ਤੇਰੇ ਵੱਲੋਂ ਆਉਂਦੀ ਹੈ। ਤੂੰ ਸਾਰੀਆਂ ਚੀਜ਼ਾਂ ਦਾ ਹਾਕਮ ਹੈ। ਤੇਰੇ ਹੱਥਾਂ ਵਿੱਚ ਸ਼ਕਤੀ ਅਤੇ ਬਲ ਹੈ ਸਾਰਿਆਂ ਨੂੰ ਉੱਚਾ ਕਰਨ ਅਤੇ ਤਾਕਤ ਦੇਣ ਲਈ।

1 Chronicles 29:12 (UKJV) Both riches and honour come of you, and you reign over all; and in yours hand is power and might; and in yours hand it is to make great, and to give strength unto all.

10ਦਾਵੀਦ ਨੇ ਸਾਰੀ ਸਭਾ ਦੇ ਸਾਹਮਣੇ ਯਾਹਵੇਹ ਦੀ ਉਸਤਤ ਕਰਦੇ ਹੋਏ ਕਿਹਾ, “ਯਾਹਵੇਹ ਦੀ ਮਹਿਮਾ ਹੋਵੇ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ਵਰ, ਤੂੰ ਸਦੀਪਕਾਲ ਤੱਕ ਧੰਨ ਹੋ।

11ਹੇ ਯਾਹਵੇਹ, ਵਡਿਆਈ ਅਤੇ ਸ਼ਕਤੀ ਅਤੇ ਮਹਿਮਾ, ਪਰਤਾਪ ਅਤੇ ਫਤਹਿ ਤੇਰੀ ਹੈ, ਕਿਉਂਕਿ ਅਕਾਸ਼ ਅਤੇ ਧਰਤੀ ਵਿੱਚ ਸਭ ਕੁਝ ਤੇਰਾ ਹੈ। ਹੇ ਯਾਹਵੇਹ, ਰਾਜ ਤੇਰਾ ਹੀ ਹੈ; ਤੂੰ ਸਾਰਿਆਂ ਦੇ ਸਿਰ ਉੱਤੇ ਉੱਚੇ ਤੋਂ ਉੱਚਾ ਹੈ।

12ਦੌਲਤ ਅਤੇ ਇੱਜ਼ਤ ਤੇਰੇ ਵੱਲੋਂ ਆਉਂਦੀ ਹੈ। ਤੂੰ ਸਾਰੀਆਂ ਚੀਜ਼ਾਂ ਦਾ ਹਾਕਮ ਹੈ। ਤੇਰੇ ਹੱਥਾਂ ਵਿੱਚ ਸ਼ਕਤੀ ਅਤੇ ਬਲ ਹੈ ਸਾਰਿਆਂ ਨੂੰ ਉੱਚਾ ਕਰਨ ਅਤੇ ਤਾਕਤ ਦੇਣ ਲਈ।

13ਹੁਣ, ਹੇ ਸਾਡੇ ਪਰਮੇਸ਼ਵਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਉਸਤਤ ਕਰਦੇ ਹਾਂ।

14“ਪਰ ਮੈਂ ਕੌਣ ਹਾਂ ਅਤੇ ਮੇਰੇ ਲੋਕ ਕੌਣ ਹਨ ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.