1 ਇਤਿਹਾਸ 29

“ਪਰ ਮੈਂ ਕੌਣ ਹਾਂ ਅਤੇ ਮੇਰੇ ਲੋਕ ਕੌਣ ਹਨ ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ।

1 Chronicles 29:14 (UKJV) But who am I, and what is my people, that we should be able to offer so willingly after this sort? for all things come of you, and of yours own have we given you.

12ਦੌਲਤ ਅਤੇ ਇੱਜ਼ਤ ਤੇਰੇ ਵੱਲੋਂ ਆਉਂਦੀ ਹੈ। ਤੂੰ ਸਾਰੀਆਂ ਚੀਜ਼ਾਂ ਦਾ ਹਾਕਮ ਹੈ। ਤੇਰੇ ਹੱਥਾਂ ਵਿੱਚ ਸ਼ਕਤੀ ਅਤੇ ਬਲ ਹੈ ਸਾਰਿਆਂ ਨੂੰ ਉੱਚਾ ਕਰਨ ਅਤੇ ਤਾਕਤ ਦੇਣ ਲਈ।

13ਹੁਣ, ਹੇ ਸਾਡੇ ਪਰਮੇਸ਼ਵਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਉਸਤਤ ਕਰਦੇ ਹਾਂ।

14“ਪਰ ਮੈਂ ਕੌਣ ਹਾਂ ਅਤੇ ਮੇਰੇ ਲੋਕ ਕੌਣ ਹਨ ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ।

15ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।

16ਹੇ ਯਾਹਵੇਹ, ਸਾਡੇ ਪਰਮੇਸ਼ਵਰ, ਇਹ ਸਾਰੀ ਬਹੁਤਾਤ ਜੋ ਅਸੀਂ ਤੁਹਾਡੇ ਪਵਿੱਤਰ ਨਾਮ ਲਈ ਇੱਕ ਭਵਨ ਬਣਾਉਣ ਲਈ ਪ੍ਰਦਾਨ ਕੀਤੀ ਹੈ, ਤੁਹਾਡੇ ਹੱਥੋਂ ਆਉਂਦੀ ਹੈ, ਅਤੇ ਇਹ ਸਾਰਾ ਕੁਝ ਤੇਰਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.