1 ਇਤਿਹਾਸ 29

ਹੇ ਮੇਰੇ ਪਰਮੇਸ਼ਵਰ, ਮੈਂ ਜਾਣਦਾ ਹਾਂ ਕਿ ਤੂੰ ਦਿਲ ਨੂੰ ਪਰਖਦਾ ਹੈ ਅਤੇ ਖਰਿਆਈ ਨਾਲ ਪ੍ਰਸੰਨ ਹੈ। ਇਹ ਸਾਰੀਆਂ ਚੀਜ਼ਾਂ ਮੈਂ ਆਪਣੀ ਇੱਛਾ ਨਾਲ ਅਤੇ ਇਮਾਨਦਾਰੀ ਨਾਲ ਦਿੱਤੀਆਂ ਹਨ ਅਤੇ ਹੁਣ ਮੈਂ ਖੁਸ਼ੀ ਨਾਲ ਦੇਖਿਆ ਹੈ ਕਿ ਤੁਹਾਡੇ ਲੋਕਾਂ ਨੇ ਜੋ ਇੱਥੇ ਹਨ ਤੁਹਾਨੂੰ ਕਿੰਨੀ ਖੁਸ਼ੀ ਨਾਲ ਦਿੱਤਾ ਹੈ।

1 Chronicles 29:17 (UKJV) I know also, my God, that you try the heart, and have pleasure in uprightness. As for me, in the uprightness of mine heart I have willingly offered all these things: and now have I seen with joy your people, which are present here, to offer willingly unto you.

15ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।

16ਹੇ ਯਾਹਵੇਹ, ਸਾਡੇ ਪਰਮੇਸ਼ਵਰ, ਇਹ ਸਾਰੀ ਬਹੁਤਾਤ ਜੋ ਅਸੀਂ ਤੁਹਾਡੇ ਪਵਿੱਤਰ ਨਾਮ ਲਈ ਇੱਕ ਭਵਨ ਬਣਾਉਣ ਲਈ ਪ੍ਰਦਾਨ ਕੀਤੀ ਹੈ, ਤੁਹਾਡੇ ਹੱਥੋਂ ਆਉਂਦੀ ਹੈ, ਅਤੇ ਇਹ ਸਾਰਾ ਕੁਝ ਤੇਰਾ ਹੈ।

17ਹੇ ਮੇਰੇ ਪਰਮੇਸ਼ਵਰ, ਮੈਂ ਜਾਣਦਾ ਹਾਂ ਕਿ ਤੂੰ ਦਿਲ ਨੂੰ ਪਰਖਦਾ ਹੈ ਅਤੇ ਖਰਿਆਈ ਨਾਲ ਪ੍ਰਸੰਨ ਹੈ। ਇਹ ਸਾਰੀਆਂ ਚੀਜ਼ਾਂ ਮੈਂ ਆਪਣੀ ਇੱਛਾ ਨਾਲ ਅਤੇ ਇਮਾਨਦਾਰੀ ਨਾਲ ਦਿੱਤੀਆਂ ਹਨ ਅਤੇ ਹੁਣ ਮੈਂ ਖੁਸ਼ੀ ਨਾਲ ਦੇਖਿਆ ਹੈ ਕਿ ਤੁਹਾਡੇ ਲੋਕਾਂ ਨੇ ਜੋ ਇੱਥੇ ਹਨ ਤੁਹਾਨੂੰ ਕਿੰਨੀ ਖੁਸ਼ੀ ਨਾਲ ਦਿੱਤਾ ਹੈ।

18ਹੇ ਯਾਹਵੇਹ, ਸਾਡੇ ਪੁਰਖਿਆਂ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ।

19ਅਤੇ ਮੇਰੇ ਪੁੱਤਰ ਸ਼ਲੋਮੋਨ ਨੂੰ ਸੱਚਾ ਮਨ ਬਖ਼ਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.