1 ਇਤਿਹਾਸ 29

ਅਤੇ ਮੇਰੇ ਪੁੱਤਰ ਸ਼ਲੋਮੋਨ ਨੂੰ ਸੱਚਾ ਮਨ ਬਖ਼ਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।”

1 Chronicles 29:19 (UKJV) And give unto Solomon my son a perfect heart, to keep your commandments, your testimonies, and your statutes, and to do all these things, and to build the palace, for the which I have made provision.

17ਹੇ ਮੇਰੇ ਪਰਮੇਸ਼ਵਰ, ਮੈਂ ਜਾਣਦਾ ਹਾਂ ਕਿ ਤੂੰ ਦਿਲ ਨੂੰ ਪਰਖਦਾ ਹੈ ਅਤੇ ਖਰਿਆਈ ਨਾਲ ਪ੍ਰਸੰਨ ਹੈ। ਇਹ ਸਾਰੀਆਂ ਚੀਜ਼ਾਂ ਮੈਂ ਆਪਣੀ ਇੱਛਾ ਨਾਲ ਅਤੇ ਇਮਾਨਦਾਰੀ ਨਾਲ ਦਿੱਤੀਆਂ ਹਨ ਅਤੇ ਹੁਣ ਮੈਂ ਖੁਸ਼ੀ ਨਾਲ ਦੇਖਿਆ ਹੈ ਕਿ ਤੁਹਾਡੇ ਲੋਕਾਂ ਨੇ ਜੋ ਇੱਥੇ ਹਨ ਤੁਹਾਨੂੰ ਕਿੰਨੀ ਖੁਸ਼ੀ ਨਾਲ ਦਿੱਤਾ ਹੈ।

18ਹੇ ਯਾਹਵੇਹ, ਸਾਡੇ ਪੁਰਖਿਆਂ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ।

19ਅਤੇ ਮੇਰੇ ਪੁੱਤਰ ਸ਼ਲੋਮੋਨ ਨੂੰ ਸੱਚਾ ਮਨ ਬਖ਼ਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।”

20ਤਦ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਯਾਹਵੇਹ ਆਪਣੇ ਪਰਮੇਸ਼ਵਰ ਦੀ ਉਸਤਤ ਕਰੋ।” ਇਸ ਲਈ ਉਹਨਾਂ ਸਾਰਿਆਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਕੀਤੀ। ਉਹਨਾਂ ਨੇ ਆਪਣੇ ਆਪ ਨੂੰ ਯਾਹਵੇਹ ਅਤੇ ਰਾਜੇ ਅੱਗੇ ਮੱਥਾ ਟੇਕਿਆ।

21ਅਗਲੇ ਦਿਨ ਉਹਨਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ ਅਤੇ ਉਸ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ: ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਭੇਡੂ ਅਤੇ ਇੱਕ ਹਜ਼ਾਰ ਭੇਡ ਦੇ ਬੱਚੇ ਅਤੇ ਉਹਨਾਂ ਦੀਆਂ ਪੀਣ ਦੀਆਂ ਭੇਟਾਂ ਅਤੇ ਸਾਰੇ ਇਸਰਾਏਲ ਦੇ ਲਈ ਬਹੁਤਾਤ ਵਿੱਚ ਹੋਰ ਬਲੀਦਾਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.