1 ਇਤਿਹਾਸ 29

ਤਦ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਯਾਹਵੇਹ ਆਪਣੇ ਪਰਮੇਸ਼ਵਰ ਦੀ ਉਸਤਤ ਕਰੋ।” ਇਸ ਲਈ ਉਹਨਾਂ ਸਾਰਿਆਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਕੀਤੀ। ਉਹਨਾਂ ਨੇ ਆਪਣੇ ਆਪ ਨੂੰ ਯਾਹਵੇਹ ਅਤੇ ਰਾਜੇ ਅੱਗੇ ਮੱਥਾ ਟੇਕਿਆ।

1 Chronicles 29:20 (UKJV) And David said to all the congregation, Now bless the LORD your God. And all the congregation blessed the LORD God of their fathers, and bowed down their heads, and worshipped the LORD, and the king.

18ਹੇ ਯਾਹਵੇਹ, ਸਾਡੇ ਪੁਰਖਿਆਂ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ।

19ਅਤੇ ਮੇਰੇ ਪੁੱਤਰ ਸ਼ਲੋਮੋਨ ਨੂੰ ਸੱਚਾ ਮਨ ਬਖ਼ਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।”

20ਤਦ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਯਾਹਵੇਹ ਆਪਣੇ ਪਰਮੇਸ਼ਵਰ ਦੀ ਉਸਤਤ ਕਰੋ।” ਇਸ ਲਈ ਉਹਨਾਂ ਸਾਰਿਆਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੀ ਉਸਤਤ ਕੀਤੀ। ਉਹਨਾਂ ਨੇ ਆਪਣੇ ਆਪ ਨੂੰ ਯਾਹਵੇਹ ਅਤੇ ਰਾਜੇ ਅੱਗੇ ਮੱਥਾ ਟੇਕਿਆ।

21ਅਗਲੇ ਦਿਨ ਉਹਨਾਂ ਨੇ ਯਾਹਵੇਹ ਦੇ ਅੱਗੇ ਬਲੀਆਂ ਚੜ੍ਹਾਈਆਂ ਅਤੇ ਉਸ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ: ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਭੇਡੂ ਅਤੇ ਇੱਕ ਹਜ਼ਾਰ ਭੇਡ ਦੇ ਬੱਚੇ ਅਤੇ ਉਹਨਾਂ ਦੀਆਂ ਪੀਣ ਦੀਆਂ ਭੇਟਾਂ ਅਤੇ ਸਾਰੇ ਇਸਰਾਏਲ ਦੇ ਲਈ ਬਹੁਤਾਤ ਵਿੱਚ ਹੋਰ ਬਲੀਦਾਨ।

22ਉਸ ਦਿਨ ਉਹਨਾਂ ਨੇ ਯਾਹਵੇਹ ਦੀ ਹਜ਼ੂਰੀ ਵਿੱਚ ਬੜੇ ਅਨੰਦ ਨਾਲ ਖਾਧਾ ਅਤੇ ਪੀਤਾ। ਫਿਰ ਉਹਨਾਂ ਨੇ ਦਾਵੀਦ ਦੇ ਪੁੱਤਰ ਸ਼ਲੋਮੋਨ ਨੂੰ ਦੂਜੀ ਵਾਰ ਰਾਜਾ ਮੰਨ ਲਿਆ, ਉਸ ਨੂੰ ਯਾਹਵੇਹ ਦੇ ਸਾਹਮਣੇ ਰਾਜਾ ਬਣਨ ਲਈ ਅਤੇ ਸਾਦੋਕ ਨੂੰ ਜਾਜਕ ਬਣਨ ਲਈ ਮਸਹ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.