1 ਇਤਿਹਾਸ 29

ਇਸ ਤੋਂ ਇਲਾਵਾ, ਮੈਂ ਆਪਣਾ ਮਨ ਆਪਣੇ ਪਰਮੇਸ਼ਵਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ਵਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ:

1 Chronicles 29:3 (UKJV) Moreover, because I have set my affection to the house of my God, I have of mine own proper good, of gold and silver, which I have given to the house of my God, over and above all that I have prepared for the holy house.

1ਤਦ ਰਾਜਾ ਦਾਵੀਦ ਨੇ ਸਾਰੀ ਸਭਾ ਨੂੰ ਆਖਿਆ, “ਮੇਰਾ ਪੁੱਤਰ ਸ਼ਲੋਮੋਨ, ਜਿਸ ਨੂੰ ਪਰਮੇਸ਼ਵਰ ਨੇ ਚੁਣਿਆ ਹੈ, ਜਵਾਨ ਅਤੇ ਘੱਟ ਤਜਰਬੇਕਾਰ ਦਾ ਹੈ। ਕੰਮ ਬਹੁਤ ਵੱਡਾ ਹੈ, ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਾਹਵੇਹ ਪਰਮੇਸ਼ਵਰ ਦੇ ਲਈ ਹੋਵੇਗਾ।

2ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ਵਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬੇਅੰਤ ਚਿੱਟੇ ਪੱਥਰ ਤਿਆਰ ਕੀਤੇ।

3ਇਸ ਤੋਂ ਇਲਾਵਾ, ਮੈਂ ਆਪਣਾ ਮਨ ਆਪਣੇ ਪਰਮੇਸ਼ਵਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ਵਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ:

4ਤਿੰਨ ਹਜ਼ਾਰ ਤੋੜੇ ਸੋਨਾ (ਓਫੀਰ ਦਾ ਸੋਨਾ) ਅਤੇ ਸੱਤ ਹਜ਼ਾਰ ਤੋੜੇ ਸ਼ੁੱਧ ਚਾਂਦੀ, ਇਮਾਰਤਾਂ ਦੀਆਂ ਕੰਧਾਂ ਤੇ ਮੜ੍ਹਨ ਲਈ,

5ਸੋਨੇ ਦੇ ਕੰਮ ਲਈ ਅਤੇ ਚਾਂਦੀ ਦੇ ਕੰਮ ਲਈ ਅਤੇ ਕਾਰੀਗਰਾਂ ਦੁਆਰਾ ਕੀਤੇ ਜਾਣ ਵਾਲੇ ਸਾਰੇ ਕੰਮ ਲਈ। ਹੁਣ, ਅੱਜ ਕੌਣ ਆਪਣੇ ਆਪ ਨੂੰ ਯਾਹਵੇਹ ਲਈ ਸਮਰਪਿਤ ਕਰਨ ਲਈ ਤਿਆਰ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.