1 ਇਤਿਹਾਸ 29

ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਖੁਸ਼ੀ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਾਹਵੇਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਵੀਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ।

1 Chronicles 29:9 (UKJV) Then the people rejoiced, for that they offered willingly, because with perfect heart they offered willingly to the LORD: and David the king also rejoiced with great joy.

7ਅਤੇ ਉਨ੍ਹਾਂ ਨੇ ਪਰਮੇਸ਼ਵਰ ਦੇ ਭਵਨ ਦੀ ਟਹਿਲ ਸੇਵਾ ਲਈ ਇੱਕ ਸੌ ਅਠਾਸੀ ਟਨ ਸੋਨਾ ਅਤੇ ਦਸ ਹਜ਼ਾਰ ਮੋਹਰਾਂ ਅਤੇ ਲਗਭਗ ਤਿੰਨ ਸੌ ਪੰਝੱਤਰ ਟਨ ਚਾਂਦੀ ਅਤੇ ਛੇ ਸੌ ਪੰਝੱਤਰ ਟਨ ਪਿੱਤਲ ਅਤੇ ਤਿੰਨ ਹਜ਼ਾਰ ਸੱਤ ਸੌ ਟਨ ਲੋਹਾ ਦਿੱਤਾ।

8ਜਿਸ ਕਿਸੇ ਕੋਲ ਵੀ ਕੀਮਤੀ ਪੱਥਰ ਸਨ, ਉਹਨਾਂ ਨੇ ਉਹਨਾਂ ਨੂੰ ਗੇਰਸ਼ੋਨੀ ਯਹੀਏਲ ਦੀ ਹਿਰਾਸਤ ਵਿੱਚ ਯਾਹਵੇਹ ਦੇ ਭਵਨ ਦੇ ਖਜ਼ਾਨੇ ਵਿੱਚ ਦੇ ਦਿੱਤੇ।

9ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਖੁਸ਼ੀ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਾਹਵੇਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਵੀਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ।

10ਦਾਵੀਦ ਨੇ ਸਾਰੀ ਸਭਾ ਦੇ ਸਾਹਮਣੇ ਯਾਹਵੇਹ ਦੀ ਉਸਤਤ ਕਰਦੇ ਹੋਏ ਕਿਹਾ, “ਯਾਹਵੇਹ ਦੀ ਮਹਿਮਾ ਹੋਵੇ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ਵਰ, ਤੂੰ ਸਦੀਪਕਾਲ ਤੱਕ ਧੰਨ ਹੋ।

11ਹੇ ਯਾਹਵੇਹ, ਵਡਿਆਈ ਅਤੇ ਸ਼ਕਤੀ ਅਤੇ ਮਹਿਮਾ, ਪਰਤਾਪ ਅਤੇ ਫਤਹਿ ਤੇਰੀ ਹੈ, ਕਿਉਂਕਿ ਅਕਾਸ਼ ਅਤੇ ਧਰਤੀ ਵਿੱਚ ਸਭ ਕੁਝ ਤੇਰਾ ਹੈ। ਹੇ ਯਾਹਵੇਹ, ਰਾਜ ਤੇਰਾ ਹੀ ਹੈ; ਤੂੰ ਸਾਰਿਆਂ ਦੇ ਸਿਰ ਉੱਤੇ ਉੱਚੇ ਤੋਂ ਉੱਚਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.