1 ਇਤਿਹਾਸ 4

ਅਤੇ ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਹਨਾਂ ਦੇ ਇੱਜੜਾਂ ਚਾਰਾ ਸੀ।

1 Chronicles 4:41 (UKJV) And these written by name came in the days of Hezekiah king of Judah, and stroke their tents, and the habitations that were found there, and destroyed them utterly unto this day, and dwelt in their rooms: because there was pasture there for their flocks.

39ਅਤੇ ਉਹ ਗਦੋਰ ਤੋਂ ਬਾਹਰ ਉਸ ਘਾਟੀ ਦੇ ਪੂਰਬ ਤੱਕ ਆਪਣਿਆਂ ਇੱਜੜਾਂ ਲਈ ਚਰਾਗਾਹ ਲੱਭਣ ਗਏ।

40ਉਹਨਾਂ ਨੂੰ ਵਧੀਆ ਤੋਂ ਵਧੀਆ ਅਤੇ ਖੁੱਲ੍ਹੀ ਚਰਾਗਾਹ ਲੱਭੀ, ਅਤੇ ਉਹ ਦੇਸ ਵਿਸ਼ਾਲ, ਸ਼ਾਂਤੀ ਅਤੇ ਸੁੱਖ ਵਾਲਾ ਸੀ। ਕਿਉਂ ਜੋ ਹਾਮ ਦੇ ਲੋਕ ਉੱਥੇ ਸ਼ੁਰੂ ਤੋਂ ਰਹਿੰਦੇ ਸਨ।

41ਅਤੇ ਉਹ ਜਿਨ੍ਹਾਂ ਦੇ ਨਾਮ ਲਿਖੇ ਗਏ ਹਨ, ਉਹਨਾਂ ਨੇ ਯਹੂਦੀਆਂ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਸਮੇਂ ਉਹਨਾਂ ਦੇ ਡੇਰਿਆਂ ਤੇ ਹਮਲਾ ਕੀਤਾ ਅਤੇ ਮਊਨੀਮ ਉੱਤੇ ਜਿਹੜੇ ਉੱਥੇ ਰਹਿੰਦੇ ਸਨ, ਉਹਨਾਂ ਪੂਰੀ ਤਰ੍ਹਾਂ ਨਸ਼ਟ ਹੋ ਗਏ ਤੇ ਆਪ ਉੱਥੇ ਰਹਿਣ ਲੱਗੇ ਕਿਉਂ ਜੋ ਉੱਥੇ ਉਹਨਾਂ ਦੇ ਇੱਜੜਾਂ ਚਾਰਾ ਸੀ।

42ਅਤੇ ਉਹਨਾਂ ਵਿੱਚੋਂ ਅਰਥਾਤ ਸ਼ਿਮਓਨ ਦੇ ਪੁੱਤਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਹਾੜ ਉੱਤੇ ਗਏ ਅਤੇ ਉਹਨਾਂ ਦੇ ਮੁਖੀਏ ਈਸ਼ੀ ਦੇ ਪੁੱਤਰ ਪਲਟਯਾਹ ਤੇ ਨੇਰਯਾਹ ਤੇ ਰਫ਼ਾਯਾਹ ਤੇ ਉੱਜ਼ੀਏਲ ਸਨ।

43ਉਹਨਾਂ ਨੇ ਬਚੇ ਹੋਏ ਅਮਾਲੇਕੀਆਂ ਨੂੰ ਮਾਰ ਸੁੱਟਿਆ ਜੋ ਬਚ ਗਏ ਸਨ ਅਤੇ ਉਹ ਅੱਜ ਤੱਕ ਉੱਥੇ ਰਹਿੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.