1 ਇਤਿਹਾਸ 5

ਇਹ ਉਹਨਾਂ ਦੇ ਘਰਾਣਿਆਂ ਦੇ ਮੁਖੀਏ ਸਨ: ਏਫਰ, ਈਸ਼ੀ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ ਅਤੇ ਯਹਦੀਏਲ। ਉਹ ਬਹਾਦਰ ਯੋਧੇ, ਪ੍ਰਸਿੱਧ ਆਦਮੀ ਅਤੇ ਆਪਣੇ ਪਰਿਵਾਰਾਂ ਦੇ ਮੁਖੀ ਸਨ।

1 Chronicles 5:24 (UKJV) And these were the heads of the house of their fathers, even Epher, and Ishi, and Eliel, and Azriel, and Jeremiah, and Hodaviah, and Jahdiel, mighty men of valour, famous men, and heads of the house of their fathers.

22ਅਤੇ ਹੋਰ ਬਹੁਤ ਸਾਰੇ ਮਾਰੇ ਗਏ ਕਿਉਂਕਿ ਲੜਾਈ ਪਰਮੇਸ਼ਵਰ ਦੀ ਸੀ ਅਤੇ ਉਹਨਾਂ ਨੇ ਗ਼ੁਲਾਮੀ ਤੱਕ ਜ਼ਮੀਨ ਉੱਤੇ ਕਬਜ਼ਾ ਕਰ ਲਿਆ।

23ਮਨੱਸ਼ੇਹ ਦੇ ਅੱਧੇ ਗੋਤ ਦੇ ਲੋਕ ਬਹੁਤ ਸਨ। ਉਹ ਬਾਸ਼ਾਨ ਤੋਂ ਲੈ ਕੇ ਬਆਲ ਹਰਮੋਨ, ਯਾਨੀ ਸਨੀਰ (ਹਰਮੋਨ ਪਰਬਤ) ਤੱਕ ਦੇਸ ਵਿੱਚ ਵੱਸ ਗਏ।

24ਇਹ ਉਹਨਾਂ ਦੇ ਘਰਾਣਿਆਂ ਦੇ ਮੁਖੀਏ ਸਨ: ਏਫਰ, ਈਸ਼ੀ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ ਅਤੇ ਯਹਦੀਏਲ। ਉਹ ਬਹਾਦਰ ਯੋਧੇ, ਪ੍ਰਸਿੱਧ ਆਦਮੀ ਅਤੇ ਆਪਣੇ ਪਰਿਵਾਰਾਂ ਦੇ ਮੁਖੀ ਸਨ।

25ਪਰ ਉਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨਾਲ ਬੇਵਫ਼ਾ ਸਨ ਅਤੇ ਆਪਣੇ ਆਪ ਨੂੰ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਅੱਗੇ ਵੇਸਵਾ ਕਰਦੇ ਸਨ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਉਹਨਾਂ ਦੇ ਅੱਗੇ ਨਾਸ ਕੀਤਾ ਸੀ।

26ਇਸ ਲਈ ਇਸਰਾਏਲ ਦੇ ਪਰਮੇਸ਼ਵਰ ਨੇ ਅੱਸ਼ੂਰ ਦੇ ਰਾਜੇ ਪੂਲ (ਅਰਥਾਤ ਅੱਸ਼ੂਰ ਦੇ ਰਾਜਾ ਤਿਗਲਥ-ਪਿਲੇਸਰ) ਦੀ ਆਤਮਾ ਨੂੰ ਉਕਸਾਇਆ ਜਿਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਗ਼ੁਲਾਮੀ ਵਿੱਚ ਲੈ ਲਿਆ। ਉਹ ਉਹਨਾਂ ਨੂੰ ਹਲਾਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਵਿੱਚ ਲੈ ਗਿਆ, ਜਿੱਥੇ ਉਹ ਅੱਜ ਤੱਕ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.