1 ਇਤਿਹਾਸ 5

ਇਸ ਲਈ ਇਸਰਾਏਲ ਦੇ ਪਰਮੇਸ਼ਵਰ ਨੇ ਅੱਸ਼ੂਰ ਦੇ ਰਾਜੇ ਪੂਲ (ਅਰਥਾਤ ਅੱਸ਼ੂਰ ਦੇ ਰਾਜਾ ਤਿਗਲਥ-ਪਿਲੇਸਰ) ਦੀ ਆਤਮਾ ਨੂੰ ਉਕਸਾਇਆ ਜਿਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਗ਼ੁਲਾਮੀ ਵਿੱਚ ਲੈ ਲਿਆ। ਉਹ ਉਹਨਾਂ ਨੂੰ ਹਲਾਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਵਿੱਚ ਲੈ ਗਿਆ, ਜਿੱਥੇ ਉਹ ਅੱਜ ਤੱਕ ਹਨ।

1 Chronicles 5:26 (UKJV) And the God of Israel stirred up the spirit of Pul king of Assyria, and the spirit of Tilgathpilneser king of Assyria, and he carried them away, even the Reubenites, and the Gadites, and the half tribe of Manasseh, and brought them unto Halah, and Habor, and Hara, and to the river Gozan, unto this day.

24ਇਹ ਉਹਨਾਂ ਦੇ ਘਰਾਣਿਆਂ ਦੇ ਮੁਖੀਏ ਸਨ: ਏਫਰ, ਈਸ਼ੀ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ ਅਤੇ ਯਹਦੀਏਲ। ਉਹ ਬਹਾਦਰ ਯੋਧੇ, ਪ੍ਰਸਿੱਧ ਆਦਮੀ ਅਤੇ ਆਪਣੇ ਪਰਿਵਾਰਾਂ ਦੇ ਮੁਖੀ ਸਨ।

25ਪਰ ਉਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨਾਲ ਬੇਵਫ਼ਾ ਸਨ ਅਤੇ ਆਪਣੇ ਆਪ ਨੂੰ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਅੱਗੇ ਵੇਸਵਾ ਕਰਦੇ ਸਨ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਉਹਨਾਂ ਦੇ ਅੱਗੇ ਨਾਸ ਕੀਤਾ ਸੀ।

26ਇਸ ਲਈ ਇਸਰਾਏਲ ਦੇ ਪਰਮੇਸ਼ਵਰ ਨੇ ਅੱਸ਼ੂਰ ਦੇ ਰਾਜੇ ਪੂਲ (ਅਰਥਾਤ ਅੱਸ਼ੂਰ ਦੇ ਰਾਜਾ ਤਿਗਲਥ-ਪਿਲੇਸਰ) ਦੀ ਆਤਮਾ ਨੂੰ ਉਕਸਾਇਆ ਜਿਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੇਹ ਦੇ ਅੱਧੇ ਗੋਤ ਨੂੰ ਗ਼ੁਲਾਮੀ ਵਿੱਚ ਲੈ ਲਿਆ। ਉਹ ਉਹਨਾਂ ਨੂੰ ਹਲਾਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਵਿੱਚ ਲੈ ਗਿਆ, ਜਿੱਥੇ ਉਹ ਅੱਜ ਤੱਕ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.