31ਇਹ ਉਹ ਆਦਮੀ ਹਨ ਜੋ ਦਾਵੀਦ ਨੇ ਸੰਦੂਕ ਮੁੱਖ ਸਥਾਨ ਵਿੱਚ ਲਿਆਉਣ ਤੋਂ ਬਾਅਦ ਯਾਹਵੇਹ ਦੇ ਘਰ ਵਿੱਚ ਗਵੱਈਯਾਂ ਨੂੰ ਨਿਯੁਕਤ ਕੀਤਾ ਸੀ।
32ਅਤੇ ਜਦ ਤੀਕ ਕਿ ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਨੂੰ ਬਣਾ ਲਿਆ ਉਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਉਹ ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।
33ਇੱਥੇ ਉਹ ਆਦਮੀ ਹਨ ਜਿਨ੍ਹਾਂ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਸੇਵਾ ਕੀਤੀ: ਕੋਹਾਥੀਆਂ ਵਿੱਚੋਂ: ਹੇਮਾਨ, ਸੰਗੀਤਕਾਰ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,
34ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਟੋਆਹ ਦਾ ਪੁੱਤਰ,
35ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਉਹ ਅਮਾਸਈ ਦਾ ਪੁੱਤਰ,