1ਯਿੱਸਾਕਾਰ ਦੇ ਚਾਰ ਪੁੱਤਰ ਸਨ: ਤੋਲਾ, ਪੁਆਹ, ਯਸ਼ੂਬ ਅਤੇ ਸ਼ਿਮਰੋਨ।
2ਤੋਲਾ ਦੇ ਪੁੱਤਰ: ਉਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰ ਬੀਰ ਯੋਧੇ ਸਨ। ਦਾਵੀਦ ਦੇ ਦਿਨਾਂ ਵਿੱਚ ਉਹਨਾਂ ਦੀ ਗਿਣਤੀ 22,600 ਸੀ।
3ਉਜ਼ੀ ਦੇ ਪੁੱਤਰ: ਯਜ਼ਰਹਯਾਹ। ਯਜ਼ਰਹਯਾਹ ਦੇ ਪੁੱਤਰ: ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ੀਯਾਹ। ਇਹ ਪੰਜੇ ਮੁਖੀ ਸਨ।
4ਅਤੇ ਉਹਨਾਂ ਦੇ ਨਾਲ ਉਹਨਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਹਨਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, 36,000 ਜੁਆਨ ਕਿਉਂ ਜੋ ਉਹਨਾਂ ਦੀਆਂ ਬਹੁਤ ਸਾਰੀਆਂ ਤੀਵੀਆਂ ਅਤੇ ਪੁੱਤਰ ਸਨ।