1 ਇਤਿਹਾਸ 7

ਅਤੇ ਉਹਨਾਂ ਦੇ ਨਾਲ ਉਹਨਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਹਨਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, 36,000 ਜੁਆਨ ਕਿਉਂ ਜੋ ਉਹਨਾਂ ਦੀਆਂ ਬਹੁਤ ਸਾਰੀਆਂ ਤੀਵੀਆਂ ਅਤੇ ਪੁੱਤਰ ਸਨ।

1 Chronicles 7:4 (UKJV) And with them, by their generations, after the house of their fathers, were bands of soldiers for war, six and thirty thousand men: for they had many wives and sons.

2ਤੋਲਾ ਦੇ ਪੁੱਤਰ: ਉਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰ ਬੀਰ ਯੋਧੇ ਸਨ। ਦਾਵੀਦ ਦੇ ਦਿਨਾਂ ਵਿੱਚ ਉਹਨਾਂ ਦੀ ਗਿਣਤੀ 22,600 ਸੀ।

3ਉਜ਼ੀ ਦੇ ਪੁੱਤਰ: ਯਜ਼ਰਹਯਾਹ। ਯਜ਼ਰਹਯਾਹ ਦੇ ਪੁੱਤਰ: ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ੀਯਾਹ। ਇਹ ਪੰਜੇ ਮੁਖੀ ਸਨ।

4ਅਤੇ ਉਹਨਾਂ ਦੇ ਨਾਲ ਉਹਨਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਹਨਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, 36,000 ਜੁਆਨ ਕਿਉਂ ਜੋ ਉਹਨਾਂ ਦੀਆਂ ਬਹੁਤ ਸਾਰੀਆਂ ਤੀਵੀਆਂ ਅਤੇ ਪੁੱਤਰ ਸਨ।

5ਅਤੇ ਉਹਨਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਹਨਾਂ ਦੀਆਂ ਕੁੱਲਪੱਤ੍ਰੀਆਂ ਵਿੱਚ ਗਿਣੇ ਹੋਏ 87,000 ਸਨ।

6ਬਿਨਯਾਮੀਨ ਦੇ ਤਿੰਨ ਪੁੱਤਰ: ਬੇਲਾ, ਬੇਕਰ ਅਤੇ ਯਦੀਏਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.