1ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬੇਲ ਨੂੰ ਗ਼ੁਲਾਮ ਕਰ ਕੇ ਲੈ ਗਏ।
2ਹੁਣ ਸਭ ਤੋਂ ਪਹਿਲਾਂ ਆਪਣੇ ਨਗਰਾਂ ਵਿੱਚ ਆਪਣੀ ਜਾਇਦਾਦ ਉੱਤੇ ਮੁੜ ਵਸਣ ਵਾਲੇ ਕੁਝ ਇਸਰਾਏਲੀ, ਜਾਜਕ, ਲੇਵੀ ਅਤੇ ਮੰਦਰ ਦੇ ਸੇਵਕ ਸਨ।
3ਯਹੂਦਾਹ ਤੋਂ ਬਿਨਯਾਮੀਨ ਅਤੇ ਇਫ਼ਰਾਈਮ ਅਤੇ ਮਨੱਸ਼ੇਹ ਵਿੱਚੋਂ ਜਿਹੜੇ ਯੇਰੂਸ਼ਲੇਮ ਵਿੱਚ ਰਹਿੰਦੇ ਸਨ,
4ਊਥਈ ਅੰਮੀਹੂਦ ਦਾ ਪੁੱਤਰ, ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ। ਯਹੂਦਾਹ ਦੇ ਪੁੱਤਰ ਪੇਰੇਜ਼ ਦੀ ਸੰਤਾਨ।