14ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
15ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
16(ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।)
17ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
18ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ।