27ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।
28ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਚੁਣਿਆ ਜੋ ਦੁਨੀਆਂ ਦੀਆਂ ਨਜ਼ਰਾਂ ਵਿੱਚ ਨੀਚ, ਮਾਮੂਲੀ ਹਨ ਅਤੇ ਜਿਹੜੇ ਮੌਜੂਦ ਨਹੀਂ ਹਨ
29ਤਾਂ ਜੋ ਕੋਈ ਵੀ ਮਨੁੱਖ ਪਰਮੇਸ਼ਵਰ ਅੱਗੇ ਘਮੰਡ ਨਾ ਕਰੇ।
30ਇਹ ਪਰਮੇਸ਼ਵਰ ਦੇ ਦੁਆਰਾ ਹੋਇਆ ਕਿ ਤੁਸੀਂ ਮਸੀਹ ਯਿਸ਼ੂ ਵਿੱਚ ਹੋ, ਜਿਹੜਾ ਪਰਮੇਸ਼ਵਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ, ਅਤੇ ਛੁਟਕਾਰਾ ਬਣ ਗਿਆ।
31ਇਸ ਲਈ, ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”