1 ਕੁਰਿੰਥੀਆਂ 1

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

1 Corinthians 1:3 (UKJV) Grace be unto you, and peace, from God our Father, and from the Lord Jesus Christ.

1ਪੌਲੁਸ, ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਮਸੀਹ ਯਿਸ਼ੂ ਦਾ ਰਸੂਲ ਹੋਣ ਲਈ ਬੁਲਾਇਆ ਗਿਆ ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,

2ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸ ਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ:

3ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

4ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸ ਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ।

5ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਹਰੇਕ ਗੱਲ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.