11ਇਹ ਗੱਲਾਂ ਉਹਨਾਂ ਲਈ ਇੱਕ ਉਦਾਹਰਣਾਂ ਵਜੋਂ ਵਾਪਰੀਆਂ ਅਤੇ ਚੇਤਾਵਨੀ ਦੇਣ ਲਈ ਸਾਡੇ ਵਾਸਤੇ ਲਿਖੀਆਂ ਗਈਆਂ, ਇਸ ਸੰਸਾਰ ਦਾ ਅੰਤ ਆ ਗਿਆ ਹੈ।
12ਇਸ ਲਈ ਜੇ ਕੋਈ ਆਪਣੇ ਆਪ ਨੂੰ ਪਰਤਾਵਿਆ ਲਈ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਕਿ ਉਹ ਕਿਤੇ ਡਿੱਗ ਨਾ ਜਾਵੇਂ।
13ਤੁਹਾਡੇ ਉੱਤੇ ਇਹੋ ਜਿਹੀ ਕੋਈ ਪਰਿਖਿਆ ਨਹੀਂ ਆਈ, ਜਿਹੜੀ ਸਭ ਮਨੁੱਖਾਂ ਤੋਂ ਸਹਿਣ ਨਾ ਹੋ ਸਕੇ। ਪਰਮੇਸ਼ਵਰ ਵਫ਼ਾਦਾਰ ਹੈ; ਉਹ ਤੁਹਾਨੂੰ ਕਿਸੇ ਵੀ ਇਸ ਤਰ੍ਹਾਂ ਦੀ ਪਰਿਖਿਆ ਵਿੱਚ ਨਹੀਂ ਪੈਣ ਦੇਵੇਗਾ ਜਿਹੜੀ ਤੁਹਾਡੇ ਸਹਿਣ ਤੋਂ ਬਾਹਰ ਹੋਵੇ ਸਗੋਂ ਤੁਹਾਨੂੰ ਪਰਿਖਿਆ ਦੇ ਨਾਲ-ਨਾਲ ਬਚਣ ਦਾ ਰਾਸਤਾ ਵੀ ਦੱਸੇਗਾ ਤਾਂ ਜੋ ਤੁਸੀਂ ਬਚ ਸਕੋ।
14ਇਸ ਲਈ ਮੇਰੇ ਪਿਆਰੇ ਮਿੱਤਰੋ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।
15ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਇਹ ਬੋਲਦਾ ਹਾਂ; ਆਪਣੇ ਆਪ ਵਿੱਚ ਇਸਦੀ ਪਰਖ ਕਰੋ ਜੋ ਮੈਂ ਆਖਦਾ ਹਾਂ।