14ਇਸ ਲਈ ਮੇਰੇ ਪਿਆਰੇ ਮਿੱਤਰੋ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।
15ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਇਹ ਬੋਲਦਾ ਹਾਂ; ਆਪਣੇ ਆਪ ਵਿੱਚ ਇਸਦੀ ਪਰਖ ਕਰੋ ਜੋ ਮੈਂ ਆਖਦਾ ਹਾਂ।
16ਕੀ ਉਹ ਧੰਨਵਾਦ ਦਾ ਪਿਆਲਾ ਨਹੀਂ ਜਿਸ ਵਿੱਚ ਅਸੀਂ ਮਸੀਹ ਦੇ ਲਹੂ ਵਿੱਚ ਸ਼ਾਮਲ ਹੁੰਦੇ ਹਾਂ? ਅਤੇ ਕੀ ਉਹ ਰੋਟੀ ਨਹੀਂ ਜਿਹੜੀ ਅਸੀਂ ਮਸੀਹ ਦੇ ਸਰੀਰ ਵਿੱਚ ਭਾਗੀਦਾਰ ਹੋ ਕੇ ਤੋੜਦੇ ਹਾਂ?
17ਕਿਉਂਕਿ ਰੋਟੀ ਇੱਕੋ ਹੈ, ਅਸੀਂ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ, ਕਿਉਂਕਿ ਅਸੀਂ ਸਾਰੇ ਇੱਕ ਵਿੱਚ ਭਾਗੀਦਾਰ ਹੋਏ ਹਾਂ।
18ਇਸਰਾਏਲ ਦੇ ਲੋਕਾਂ ਬਾਰੇ ਸੋਚੋ: ਉਹ ਜਗਵੇਦੀ ਉੱਤੇ ਚੜ੍ਹਾਈ ਹੋਈ ਬਲੀ ਵਿੱਚੋਂ ਖਾਂਦੇ ਹਨ, ਕੀ ਇਸ ਦੇ ਦੁਆਰਾ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਜਾਂਦੇ?