1 ਕੁਰਿੰਥੀਆਂ 10

ਨਹੀਂ, ਮੇਰਾ ਕਹਿਣ ਦਾ ਮਤਲਬ ਇਹ ਹੈ ਜੋ ਜਿਹੜੀਆਂ ਵਸਤਾਂ ਗ਼ੈਰ-ਯਹੂਦੀ ਚੜ੍ਹਾਵੇ ਲਈ ਚੜ੍ਹਾਉਂਦੇ ਹਨ ਉਹ ਦੁਸ਼ਟ ਆਤਮਾ ਲਈ ਚੜ੍ਹਾਉਂਦੇ ਹਨ ਪਰਮੇਸ਼ਵਰ ਲਈ ਨਹੀਂ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਦੁਸ਼ਟ ਆਤਮਾ ਦੇ ਭਾਗੀਦਾਰ ਬਣੋ।

1 Corinthians 10:20 (UKJV) But I say, that the things which the Gentiles sacrifice, they sacrifice to devils, and not to God: and I would not that all of you should have fellowship with devils.

18ਇਸਰਾਏਲ ਦੇ ਲੋਕਾਂ ਬਾਰੇ ਸੋਚੋ: ਉਹ ਜਗਵੇਦੀ ਉੱਤੇ ਚੜ੍ਹਾਈ ਹੋਈ ਬਲੀ ਵਿੱਚੋਂ ਖਾਂਦੇ ਹਨ, ਕੀ ਇਸ ਦੇ ਦੁਆਰਾ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਜਾਂਦੇ?

19ਸੋ ਕੀ ਮੇਰੇ ਕਹਿਣ ਦਾ ਮਤਲਬ ਇਹ ਹੈ ਮੂਰਤੀ ਤੇ ਚੜਾਈ ਗਈ ਵਸਤੂ ਕੁਝ ਹੈ ਜਾਂ ਉਹ ਮੂਰਤੀ ਕੁਝ ਹੈ?

20ਨਹੀਂ, ਮੇਰਾ ਕਹਿਣ ਦਾ ਮਤਲਬ ਇਹ ਹੈ ਜੋ ਜਿਹੜੀਆਂ ਵਸਤਾਂ ਗ਼ੈਰ-ਯਹੂਦੀ ਚੜ੍ਹਾਵੇ ਲਈ ਚੜ੍ਹਾਉਂਦੇ ਹਨ ਉਹ ਦੁਸ਼ਟ ਆਤਮਾ ਲਈ ਚੜ੍ਹਾਉਂਦੇ ਹਨ ਪਰਮੇਸ਼ਵਰ ਲਈ ਨਹੀਂ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਦੁਸ਼ਟ ਆਤਮਾ ਦੇ ਭਾਗੀਦਾਰ ਬਣੋ।

21ਤੁਸੀਂ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ ਨਾਲੇ ਹੀ ਦੁਸ਼ਟ ਆਤਮਾ ਦੇ ਪਿਆਲੇ ਵਿੱਚੋਂ ਨਹੀਂ ਪੀ ਸਕਦੇ; ਅਤੇ ਇਸੇ ਤਰ੍ਹਾਂ ਤੁਸੀਂ ਪ੍ਰਭੂ ਦੇ ਮੇਜ਼ ਵਿੱਚ ਅਤੇ ਦੁਸ਼ਟ ਆਤਮਾ ਦੇ ਮੇਜ਼ ਦੋਨਾਂ ਵਿੱਚ ਹੀ ਸ਼ਾਮਲ ਨਹੀਂ ਹੋ ਸਕਦੇ।

22ਕੀ ਅਸੀਂ ਪ੍ਰਭੂ ਦੇ ਗੁੱਸੇ ਨੂੰ ਜਗਾਉਂਣ ਦੀ ਕੋਸ਼ਿਸ਼ ਕਰ ਰਹੇ ਹਾਂ? ਕੀ ਅਸੀਂ ਉਸ ਨਾਲੋਂ ਜ਼ਿਆਦਾ ਤਾਕਤਵਰ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.