1ਹੇ ਭਰਾਵੋ ਅਤੇ ਭੈਣੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠਾਂ ਸਨ ਅਤੇ ਉਹ ਸਾਰੇ ਲਾਲ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।
2ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੋਸ਼ੇਹ ਦਾ ਬਪਤਿਸਮਾ ਮਿਲਿਆ।
3ਅਤੇ ਉਹਨਾਂ ਸਾਰਿਆ ਨੇ ਇੱਕੋ ਹੀ ਆਤਮਿਕ ਭੋਜਨ ਖਾਧਾ।
4ਅਤੇ ਸਾਰਿਆ ਨੇ ਇੱਕੋ ਹੀ ਆਤਮਿਕ ਜਲ ਪੀਤਾ, ਅਤੇ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ ਜਿਹੜਾ ਉਹਨਾਂ ਦੇ ਨਾਲ-ਨਾਲ ਚਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।
5ਪਰੰਤੂ ਉਹਨਾਂ ਵਿੱਚੋਂ ਬਹੁਤਿਆਂ ਨਾਲ ਪਰਮੇਸ਼ਵਰ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਾਰੇ ਗਏ।