1 ਕੁਰਿੰਥੀਆਂ 10

ਪਰੰਤੂ ਉਹਨਾਂ ਵਿੱਚੋਂ ਬਹੁਤਿਆਂ ਨਾਲ ਪਰਮੇਸ਼ਵਰ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਾਰੇ ਗਏ।

1 Corinthians 10:5 (UKJV) But with many of them God was not well pleased: for they were overthrown in the wilderness.

3ਅਤੇ ਉਹਨਾਂ ਸਾਰਿਆ ਨੇ ਇੱਕੋ ਹੀ ਆਤਮਿਕ ਭੋਜਨ ਖਾਧਾ।

4ਅਤੇ ਸਾਰਿਆ ਨੇ ਇੱਕੋ ਹੀ ਆਤਮਿਕ ਜਲ ਪੀਤਾ, ਅਤੇ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ ਜਿਹੜਾ ਉਹਨਾਂ ਦੇ ਨਾਲ-ਨਾਲ ਚਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।

5ਪਰੰਤੂ ਉਹਨਾਂ ਵਿੱਚੋਂ ਬਹੁਤਿਆਂ ਨਾਲ ਪਰਮੇਸ਼ਵਰ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਾਰੇ ਗਏ।

6ਹੁਣ ਇਹ ਸਾਰੀਆਂ ਗੱਲਾਂ ਸਾਡੇ ਲਈ ਉਦਾਹਰਣਾਂ ਹਨ ਤਾਂ ਕਿ ਅਸੀਂ ਬੁਰੀਆਂ ਚੀਜ਼ਾ ਦੀ ਇੱਛਾ ਨਾ ਰੱਖੀਏ ਜਿਵੇਂ ਉਹਨਾਂ ਨੇ ਕੀਤੀ ਸੀ।

7ਤੁਸੀਂ ਮੂਰਤੀ ਪੂਜਕਾਂ ਵਰਗੇ ਨਾ ਬਣੋ, ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ; ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹ ਖਾਣ-ਪੀਣ ਲਈ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.