8ਕਿਉਂਕਿ ਆਦਮੀ ਔਰਤ ਤੋਂ ਨਹੀਂ ਪਰ ਔਰਤ ਆਦਮੀ ਤੋਂ ਹੋਈ ਹੈ।
9ਅਤੇ ਨਾ ਹੀ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।
10ਇਸੇ ਕਾਰਨ ਔਰਤ ਨੂੰ ਚਾਹੀਦਾ ਹੈ ਜੋ ਦੂਤਾਂ ਦੇ ਕਾਰਨ ਆਪਣੇ ਸਿਰ ਉੱਤੇ ਅਧਿਕਾਰ ਰੱਖੇ।
11ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਨਾ ਆਦਮੀ ਔਰਤ ਤੋਂ ਅਲੱਗ ਹੈ।
12ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ ਉਸੇ ਪ੍ਰਕਾਰ ਆਦਮੀ ਔਰਤ ਰਾਹੀ ਹੈ, ਪਰ ਸਭ ਕੁਝ ਪਰਮੇਸ਼ਵਰ ਤੋਂ ਹੈ।