1 ਕੁਰਿੰਥੀਆਂ 11

ਕੀ ਖਾਣ-ਪੀਣ ਨੂੰ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ਵਰ ਦੀ ਕਲੀਸਿਆ ਨੂੰ ਤੁੱਛ ਸਮਝਦੇ ਹੋ? ਅਤੇ ਜਿਨ੍ਹਾਂ ਦੇ ਕੋਲ ਕੁਝ ਨਹੀਂ ਹੈ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਕਿਹਾ? ਕੀ ਇਸ ਵਿੱਚ ਮੈਂ ਤੁਹਾਡੀ ਵਡਿਆਈ ਕਰਾਂ? ਬਿਲਕੁਲ ਨਹੀਂ!

1 Corinthians 11:22 (UKJV) What? have all of you not houses to eat and to drink in? or despise all of you the church of God, and shame them that have not? What shall I say to you? shall I praise you in this? I praise you not.

20ਇਸ ਲਈ, ਜਦੋਂ ਤੁਸੀਂ ਇੱਕ ਜਗ੍ਹਾ ਇਕੱਠੇ ਹੁੰਦੇ ਹੋ, ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ।

21ਕਿਉਂਕਿ ਜਦੋਂ ਤੁਸੀਂ ਖਾਂਦੇ ਹੋ, ਤੁਹਾਡੇ ਵਿਚੋਂ ਕੁਝ ਆਪਣੇ ਖੁਦ ਦੇ ਨਿੱਜੀ ਭੋਜਨ ਵਿੱਚੋਂ ਖਾਂਦੇ ਹਨ। ਅਤੇ ਬਾਅਦ ਵਿੱਚ, ਇੱਕ ਵਿਅਕਤੀ ਭੁੱਖਾ ਰਹਿੰਦਾ ਹੈ ਅਤੇ ਦੂਜਾ ਸ਼ਰਾਬ ਪੀ ਕੇ ਮਤਵਾਲਾ ਹੋ ਜਾਂਦਾ ਹੈ।

22ਕੀ ਖਾਣ-ਪੀਣ ਨੂੰ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ਵਰ ਦੀ ਕਲੀਸਿਆ ਨੂੰ ਤੁੱਛ ਸਮਝਦੇ ਹੋ? ਅਤੇ ਜਿਨ੍ਹਾਂ ਦੇ ਕੋਲ ਕੁਝ ਨਹੀਂ ਹੈ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਕਿਹਾ? ਕੀ ਇਸ ਵਿੱਚ ਮੈਂ ਤੁਹਾਡੀ ਵਡਿਆਈ ਕਰਾਂ? ਬਿਲਕੁਲ ਨਹੀਂ!

23ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ: ਜਿਸ ਰਾਤ ਪ੍ਰਭੂ ਯਿਸ਼ੂ ਨੂੰ ਫੜਵਾਇਆ ਗਿਆ ਸੀ, ਉਸ ਨੇ ਰੋਟੀ ਲਈ,

24ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.