2ਮੈਨੂੰ ਹਰ ਇੱਕ ਚੀਜ਼ ਵਿੱਚ ਯਾਦ ਰੱਖਣ ਲਈ ਮੈਂ ਤੁਹਾਡੀ ਹਰ ਗੱਲ ਵਿੱਚ ਪ੍ਰਸ਼ੰਸਾ ਕਰਦਾ ਹਾਂ ਅਤੇ ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਤੁਸੀਂ ਮਜ਼ਬੂਤੀ ਨਾਲ ਉਸ ਨੂੰ ਫੜ੍ਹੀ ਰੱਖਿਆ।
3ਪਰ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਨੂੰ ਸਮਝ ਲਓ ਕਿ ਹਰ ਮਨੁੱਖ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ਵਰ ਹੈ।
4ਹਰ ਇੱਕ ਆਦਮੀ ਜਿਹੜਾ ਸਿਰ ਢੱਕ ਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।
5ਪਰ ਹਰ ਇੱਕ ਔਰਤ ਜੋ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ, ਇਹ ਕੁਝ ਇਸ ਤਰ੍ਹਾਂ ਹੈ ਜਿਵੇਂ ਉਸ ਨੇ ਆਪਣੇ ਸਿਰ ਦੇ ਵਾਲ ਕਟਵਾ ਲਏ ਹੋਣ।
6ਕਿਉਂਕਿ ਜੇ ਔਰਤ ਸਿਰ ਨਾ ਢੱਕੇ, ਤਾਂ ਆਪਣੇ ਵਾਲ ਕਟਵਾ ਲਵੇ; ਜੇ ਔਰਤ ਨੂੰ ਵਾਲ ਕਟਵਾਉਣ ਵਿੱਚ ਸ਼ਰਮ ਆਉਂਦੀ ਹੈ ਤਾਂ ਸਿਰ ਢੱਕ ਲਵੇ।