1 ਕੁਰਿੰਥੀਆਂ 11

ਪਰ ਹਰ ਇੱਕ ਔਰਤ ਜੋ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ, ਇਹ ਕੁਝ ਇਸ ਤਰ੍ਹਾਂ ਹੈ ਜਿਵੇਂ ਉਸ ਨੇ ਆਪਣੇ ਸਿਰ ਦੇ ਵਾਲ ਕਟਵਾ ਲਏ ਹੋਣ।

1 Corinthians 11:5 (UKJV) But every woman that prays or prophesies with her head uncovered dishonours her head: for that is even all one as if she were shaven.

3ਪਰ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਇਸ ਗੱਲ ਨੂੰ ਸਮਝ ਲਓ ਕਿ ਹਰ ਮਨੁੱਖ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ਵਰ ਹੈ।

4ਹਰ ਇੱਕ ਆਦਮੀ ਜਿਹੜਾ ਸਿਰ ਢੱਕ ਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦਾ ਹੈ।

5ਪਰ ਹਰ ਇੱਕ ਔਰਤ ਜੋ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ, ਇਹ ਕੁਝ ਇਸ ਤਰ੍ਹਾਂ ਹੈ ਜਿਵੇਂ ਉਸ ਨੇ ਆਪਣੇ ਸਿਰ ਦੇ ਵਾਲ ਕਟਵਾ ਲਏ ਹੋਣ।

6ਕਿਉਂਕਿ ਜੇ ਔਰਤ ਸਿਰ ਨਾ ਢੱਕੇ, ਤਾਂ ਆਪਣੇ ਵਾਲ ਕਟਵਾ ਲਵੇ; ਜੇ ਔਰਤ ਨੂੰ ਵਾਲ ਕਟਵਾਉਣ ਵਿੱਚ ਸ਼ਰਮ ਆਉਂਦੀ ਹੈ ਤਾਂ ਸਿਰ ਢੱਕ ਲਵੇ।

7ਕਿਉਂ ਜੋ ਆਦਮੀ ਨੂੰ ਆਪਣਾ ਸਿਰ ਢੱਕ ਕੇ ਰੱਖਣਾ ਨਹੀਂ ਚਾਹੀਦਾ, ਕਿਉਂਕਿ ਉਹ ਪਰਮੇਸ਼ਵਰ ਦਾ ਸਰੂਪ ਅਤੇ ਮਹਿਮਾ ਹੈ; ਪਰ ਔਰਤ ਆਦਮੀ ਦੀ ਮਹਿਮਾ ਦਰਸਾਉਂਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.