1 ਕੁਰਿੰਥੀਆਂ 13

ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ।

1 Corinthians 13:4 (UKJV) Love suffers long, and is kind; love envies not; love vaunts not itself, is not puffed up,

2ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਨੂੰ ਸਮਝਣ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।

3ਭਾਵੇਂ ਮੈਂ ਆਪਣਾ ਸਾਰਾ ਮਾਲ ਧੰਨ ਗਰੀਬਾਂ ਨੂੰ ਵੰਡ ਦੇਵਾਂ ਅਤੇ ਆਪਣਾ ਸਰੀਰ ਬਲੀਦਾਨ ਲਈ ਦੇ ਦਿਆਂ ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਕੁਝ ਵੀ ਲਾਭ ਨਹੀਂ ਹੈ।

4ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ।

5ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।

6ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.