24ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਕੋਈ ਅਜਨਬੀ ਅੰਦਰ ਆ ਜਾਵੇਂ, ਤਾਂ ਉਹਨਾਂ ਨੂੰ ਪਾਪ ਦਾ ਦੋਸ਼ੀ ਠਹਿਰਾਇਆ ਜਾਵੇਗਾ ਅਤੇ ਤੁਹਾਡੀ ਗੱਲ ਦੁਆਰਾ ਉਸ ਦਾ ਨਿਆਂ ਕੀਤਾ ਜਾਵੇਗਾ।
25ਉਹਨਾਂ ਦੇ ਮਨਾਂ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ। ਅਤੇ ਉਹ ਝੁਕ ਕੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨਗੇ, ਅਤੇ ਆਖਣਗੇ, “ਪਰਮੇਸ਼ਵਰ ਸੱਚ-ਮੁੱਚ ਤੁਹਾਡੇ ਵਿੱਚ ਹੈ!”
26ਸੋ ਭਰਾਵੋ ਅਤੇ ਭੈਣੋ, ਅਸੀਂ ਕੀ ਆਖੀਏ? ਜਦੋਂ ਤੁਸੀਂ ਕਲੀਸਿਆ ਵਿੱਚ ਅਰਾਧਨਾ ਲਈ ਇਕੱਠੇ ਹੁੰਦੇ ਹੋ, ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਕੋਲ ਪ੍ਰਕਾਸ਼ਨ, ਕਿਸੇ ਕੋਲ ਗ਼ੈਰ-ਭਾਸ਼ਾ, ਕਿਸੇ ਕੋਲੋ ਗ਼ੈਰ-ਭਾਸ਼ਾ ਦਾ ਅਨੁਵਾਦ ਹੈ। ਇਹ ਸਭ ਕੁਝ ਹੋਵੇ ਤਾਂ ਜੋ ਕਲੀਸਿਆ ਮਜ਼ਬੂਤ ਹੋ ਸਕੇ।
27ਜੇ ਕੋਈ ਗ਼ੈਰ-ਭਾਸ਼ਾ ਬੋਲੇ ਤਾਂ ਦੋ ਜਾਂ ਵੱਧ ਤੋਂ ਵੱਧ ਤਿੰਨ ਵਿਅਕਤੀ ਹੀ ਬੋਲਣ ਅਤੇ ਇੱਕ ਵਿਅਕਤੀ ਇਸ ਦਾ ਅਨੁਵਾਦ ਕਰੇ।
28ਪਰ ਜੇ ਕੋਈ ਇਸ ਦਾ ਅਨੁਵਾਦ ਕਰਨ ਵਾਲਾ ਨਾ ਹੋਵੇ, ਤਾਂ ਕਲੀਸਿਆ ਵਿੱਚ ਬੋਲਣ ਵਾਲਾ ਚੁੱਪ ਹੀ ਰਹੇ, ਅਤੇ ਉਹ ਆਪਣੇ ਅਤੇ ਪਰਮੇਸ਼ਵਰ ਨਾਲ ਬੋਲੇ।