1 ਕੁਰਿੰਥੀਆਂ 14

ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?

1 Corinthians 14:36 (UKJV) What? came the word of God out from you? or came it unto you only?

34ਔਰਤਾਂ ਕਲੀਸਿਆ ਵਿੱਚ ਚੁੱਪ ਰਹਿਣ। ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ, ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।

35ਅਤੇ ਜੇ ਉਹ ਕੁਝ ਪੁੱਛਣਾ ਚਾਹੁੰਦੀਆਂ ਹਨ, ਤਾਂ ਘਰ ਵਿੱਚ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਆ ਵਿੱਚ ਇੱਕ ਦੂਸਰੇ ਨੂੰ ਬੋਲਣਾ ਸਹੀ ਨਹੀਂ ਹੈ।

36ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?

37ਜੇ ਕੋਈ ਆਪਣੇ ਆਪ ਨੂੰ ਨਬੀ ਸਮਝੇ ਜਾਂ ਆਤਮਿਕ ਸਮਝੇ ਤਾਂ, ਤਾਂ ਉਹ ਇਹ ਜਾਣ ਲਵੇ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।

38ਪਰ ਜੇ ਕੋਈ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰੇ, ਤਾਂ ਉਹਨਾਂ ਨਾਲ ਵੀ ਇਸ ਤਰ੍ਹਾਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.