12ਪਰ ਜੇ ਇਹ ਪ੍ਰਚਾਰ ਕੀਤਾ ਗਿਆ ਕਿ ਮਸੀਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਤਾਂ ਫਿਰ ਤੁਹਾਡੇ ਵਿੱਚੋਂ ਕੋਈ ਇਹ ਕਿਵੇਂ ਕਹਿ ਸਕਦਾ ਹੈ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ।
13ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ, ਤਾਂ ਫਿਰ ਮਸੀਹ ਵੀ ਨਹੀਂ ਜੀ ਉੱਠਿਆ।
14ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਵਿਅਰਥ ਹੈ ਸਾਡਾ ਪ੍ਰਚਾਰ ਕਰਨਾ ਅਤੇ ਤੁਹਾਡਾ ਵਿਸ਼ਵਾਸ ਵੀ ਵਿਅਰਥ ਹੈ।
15ਅਤੇ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਅਸੀਂ ਮਸੀਹ ਦੇ ਝੂਠੇ ਗਵਾਹ ਸਾਬਤ ਹੁੰਦੇ ਹਾਂ, ਅਸੀਂ ਪਰਮੇਸ਼ਵਰ ਦੇ ਬਾਰੇ ਗਵਾਹੀ ਦਿੱਤੀ ਕਿ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ। ਪਰ ਜੇ ਪਰਮੇਸ਼ਵਰ ਨੇ ਮਸੀਹ ਨੂੰ ਜਿਉਂਦਾ ਨਹੀਂ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।
16ਜੇ ਮੁਰਦੇ ਨਹੀਂ ਜੀ ਉੱਠਦੇ, ਤਾਂ ਫਿਰ ਮਸੀਹ ਵੀ ਨਹੀਂ ਜੀ ਉੱਠਿਆ ਹੈ।