1 ਕੁਰਿੰਥੀਆਂ 15

ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।

1 Corinthians 15:22 (UKJV) For as in Adam all die, even so in Christ shall all be made alive.

20ਪਰ ਮਸੀਹ ਸੱਚ-ਮੁੱਚ ਹੀ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਜੋ ਮੌਤ ਦੀ ਨੀਂਦ ਵਿੱਚ ਸੌ ਗਏ ਹਨ ਉਹਨਾਂ ਦਾ ਪਹਿਲਾਂ ਫ਼ਲ ਹੈ।

21ਜਿਸ ਪ੍ਰਕਾਰ ਮਨੁੱਖ ਦੇ ਰਾਹੀ ਮੌਤ ਆਈ, ਉਸੇ ਪ੍ਰਕਾਰ ਮਨੁੱਖ ਦੇ ਹੀ ਰਾਹੀ ਮਰੇ ਹੋਇਆ ਦਾ ਪੁਨਰ-ਉਥਾਨ ਵੀ ਆਇਆ।

22ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।

23ਪਰ ਹਰ ਇੱਕ ਆਪੋ-ਆਪਣੀ ਵਾਰੀ ਨਾਲ; ਪਹਿਲਾਂ ਫ਼ਲ ਮਸੀਹ, ਫਿਰ ਜਿਹੜੇ ਮਸੀਹ ਦੇ ਵਾਪਸ ਆਉਣ ਤੱਕ ਉਸ ਦੇ ਵਿੱਚ ਅਸਥਿਰ ਬਣੇ ਰਹਿਣਗੇ।

24ਫਿਰ ਸੰਸਾਰ ਦਾ ਅੰਤ ਆਵੇਗਾ, ਜਦ ਮਸੀਹ ਸਾਰੀਆਂ ਪਾਤਸ਼ਾਹੀਆਂ, ਅਧਿਕਾਰਾਂ, ਸਮਰੱਥਾ ਨੂੰ ਨਾਸ ਕਰੇਗਾ ਅਤੇ ਉਹ ਰਾਜ ਨੂੰ ਪਰਮੇਸ਼ਵਰ ਪਿਤਾ ਦੇ ਹੱਥ ਵਿੱਚ ਸੌਂਪ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.