24ਫਿਰ ਸੰਸਾਰ ਦਾ ਅੰਤ ਆਵੇਗਾ, ਜਦ ਮਸੀਹ ਸਾਰੀਆਂ ਪਾਤਸ਼ਾਹੀਆਂ, ਅਧਿਕਾਰਾਂ, ਸਮਰੱਥਾ ਨੂੰ ਨਾਸ ਕਰੇਗਾ ਅਤੇ ਉਹ ਰਾਜ ਨੂੰ ਪਰਮੇਸ਼ਵਰ ਪਿਤਾ ਦੇ ਹੱਥ ਵਿੱਚ ਸੌਂਪ ਦੇਵੇਗਾ।
25ਕਿਉਂਕਿ ਜਿੰਨ੍ਹਾਂ ਚਿਰ ਪਰਮੇਸ਼ਵਰ ਉਸ ਦੇ ਸਾਰੇ ਵੈਰੀਆਂ ਨੂੰ ਉਸ ਦੇ ਪੈਰਾਂ ਹੇਠਾਂ ਨਾ ਕਰ ਲਵੇ ਉਦੋਂ ਤੱਕ ਮਸੀਹ ਨੇ ਰਾਜ ਕਰਨਾ ਹੈ।
26ਆਖਰੀ ਦੁਸ਼ਮਣ ਜਿਸ ਦਾ ਨਾਸ ਹੋਣਾ ਹੈ ਉਹ ਮੌਤ ਹੈ।
27ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪਰਮੇਸ਼ਵਰ ਨੇ ਸਭ ਕੁਝ ਮਸੀਹ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਹੁਣ ਜਦੋਂ ਉਹ ਕਹਿੰਦੇ ਹਨ ਕਿ, “ਸਭ ਕੁਝ” ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਤਾਂ ਇਹ ਸਪੱਸ਼ਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠਾਂ ਕਰ ਦਿੱਤਾ ਉਹ ਆਪ ਹੇਠਾਂ ਹੋਣ ਤੋਂ ਰਹਿਤ ਹੈ।
28ਅਤੇ ਜਦ ਸਭ ਕੁਝ ਮਸੀਹ ਦੇ ਅਧੀਨ ਕਰ ਦਿੱਤਾ ਗਿਆ ਹੋਵੇਗਾ ਤਾਂ ਫਿਰ ਪੁੱਤਰ ਵੀ ਪਿਤਾ ਪਰਮੇਸ਼ਵਰ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ, ਕਿਉਂ ਜੋ ਪਰਮੇਸ਼ਵਰ ਸਭਨਾਂ ਵਿੱਚ ਸਭ ਕੁਝ ਹੈ।