1 ਕੁਰਿੰਥੀਆਂ 15

ਅਤੇ ਜਦ ਸਭ ਕੁਝ ਮਸੀਹ ਦੇ ਅਧੀਨ ਕਰ ਦਿੱਤਾ ਗਿਆ ਹੋਵੇਗਾ ਤਾਂ ਫਿਰ ਪੁੱਤਰ ਵੀ ਪਿਤਾ ਪਰਮੇਸ਼ਵਰ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ, ਕਿਉਂ ਜੋ ਪਰਮੇਸ਼ਵਰ ਸਭਨਾਂ ਵਿੱਚ ਸਭ ਕੁਝ ਹੈ।

1 Corinthians 15:28 (UKJV) And when all things shall be subdued unto him, then shall the Son also himself be subject unto him that put all things under him, that God may be all in all.

26ਆਖਰੀ ਦੁਸ਼ਮਣ ਜਿਸ ਦਾ ਨਾਸ ਹੋਣਾ ਹੈ ਉਹ ਮੌਤ ਹੈ।

27ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪਰਮੇਸ਼ਵਰ ਨੇ ਸਭ ਕੁਝ ਮਸੀਹ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਹੁਣ ਜਦੋਂ ਉਹ ਕਹਿੰਦੇ ਹਨ ਕਿ, “ਸਭ ਕੁਝ” ਉਸ ਦੇ ਅਧੀਨ ਕਰ ਦਿੱਤਾ ਗਿਆ ਹੈ, ਤਾਂ ਇਹ ਸਪੱਸ਼ਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠਾਂ ਕਰ ਦਿੱਤਾ ਉਹ ਆਪ ਹੇਠਾਂ ਹੋਣ ਤੋਂ ਰਹਿਤ ਹੈ।

28ਅਤੇ ਜਦ ਸਭ ਕੁਝ ਮਸੀਹ ਦੇ ਅਧੀਨ ਕਰ ਦਿੱਤਾ ਗਿਆ ਹੋਵੇਗਾ ਤਾਂ ਫਿਰ ਪੁੱਤਰ ਵੀ ਪਿਤਾ ਪਰਮੇਸ਼ਵਰ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ, ਕਿਉਂ ਜੋ ਪਰਮੇਸ਼ਵਰ ਸਭਨਾਂ ਵਿੱਚ ਸਭ ਕੁਝ ਹੈ।

29ਜੇ ਪੁਨਰ-ਉਥਾਨ ਨਹੀਂ ਹੈ, ਤਾਂ ਉਹ ਕੀ ਕਰਨਗੇ ਜੋ ਮੁਰਦਿਆਂ ਲਈ ਬਪਤਿਸਮਾ ਲੈਂਦੇ ਹਨ? ਜੇ ਮੁਰਦੇ ਬਿਲਕੁਲ ਨਹੀਂ ਜੀ ਉੱਠਦੇ, ਤਾਂ ਲੋਕ ਉਹਨਾਂ ਲਈ ਬਪਤਿਸਮਾ ਕਿਉਂ ਲੈਂਦੇ ਹਨ?

30ਅਤੇ ਫਿਰ ਅਸੀਂ ਹਰ ਸਮੇਂ ਆਪਣੇ ਆਪ ਨੂੰ ਖਤਰੇ ਵਿੱਚ ਕਿਉਂ ਪਾਈ ਰੱਖਦੇ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.