1ਹੁਣ ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਸ ਖੁਸ਼ਖ਼ਬਰੀ ਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਮਜ਼ਬੂਤੀ ਨਾਲ ਫੜੀ ਵੀ ਰੱਖਿਆ।
2ਇਸ ਖੁਸ਼ਖ਼ਬਰੀ ਦੇ ਰਾਹੀ ਤੁਸੀਂ ਬਚਾਏ ਗਏ ਹੋ, ਜੇ ਤੁਸੀਂ ਇਸ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ।
3ਜੋ ਕੁਝ ਮੈਂ ਪ੍ਰਾਪਤ ਕੀਤਾ ਸਭ ਤੋਂ ਪਹਿਲਾਂ ਤੁਹਾਨੂੰ ਦਿੱਤਾ ਜੋ ਮਹੱਤਵਪੂਰਨ ਹੈ: ਮਸੀਹ ਸਾਡੇ ਪਾਪਾਂ ਦੇ ਲਈ ਮਰਿਆ ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ।
4ਪਵਿੱਤਰ ਸ਼ਾਸਤਰ ਦੇ ਅਨੁਸਾਰ ਉਹ ਦਫ਼ਨਾਇਆ ਗਿਆ ਅਤੇ ਤੀਸਰੇ ਦਿਨ ਫਿਰ ਜੀ ਉੱਠਿਆ।
5ਅਤੇ ਉਹ ਕੈਫ਼ਾਸ ਨੂੰ ਇਸ ਤੋਂ ਬਾਅਦ ਬਾਕੀ ਦੇ ਸਾਰੇ ਬਾਰਾਂ ਚੇਲਿਆਂ ਨੂੰ ਦਰਸ਼ਨ ਦਿੱਤਾ।