1 ਕੁਰਿੰਥੀਆਂ 15

ਪਹਿਲਾਂ ਉਹ ਨਹੀਂ ਜੋ ਆਤਮਿਕ ਹੈ, ਪਰ ਉਹ ਜੋ ਸਧਾਰਨ, ਅਤੇ ਬਾਅਦ ਵਿੱਚ ਆਤਮਿਕ।

1 Corinthians 15:46 (UKJV) Nevertheless that was not first which is spiritual, but that which is natural; and afterward that which is spiritual.

44ਉਹ ਸਧਾਰਨ ਸਰੀਰ ਹੋ ਕੇ ਬੀਜਿਆ ਜਾਂਦਾ ਹੈ, ਪਰ ਉਹ ਆਤਮਿਕ ਸਰੀਰ ਹੋ ਕੇ ਜੀ ਉੱਠਦਾ ਹੈ। ਅਗਰ ਸਧਾਰਨ ਸਰੀਰ ਹੈ, ਤਾਂ ਆਤਮਿਕ ਸਰੀਰ ਵੀ ਹੈ।

45ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ, “ਪਹਿਲਾਂ ਮਨੁੱਖ ਆਦਮ ਜਿਉਂਦਾ ਪ੍ਰਾਣੀ ਹੋਇਆ, ਪਰ ਆਖਰੀ ਆਦਮ ਜੀਵਨ ਦੇਣ ਵਾਲਾ ਆਤਮਾ ਹੋਇਆ।”

46ਪਹਿਲਾਂ ਉਹ ਨਹੀਂ ਜੋ ਆਤਮਿਕ ਹੈ, ਪਰ ਉਹ ਜੋ ਸਧਾਰਨ, ਅਤੇ ਬਾਅਦ ਵਿੱਚ ਆਤਮਿਕ।

47ਪਹਿਲਾਂ ਮਨੁੱਖ ਮਿੱਟੀ ਦਾ ਬਣਿਆ; ਦੂਸਰਾ ਮਨੁੱਖ ਸਵਰਗ ਤੋਂ ਹੈ।

48ਜਿਵੇਂ ਉਹ ਧਰਤੀ ਦਾ ਮਨੁੱਖ ਸੀ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਧਰਤੀ ਦੇ ਹਨ; ਅਤੇ ਜਿਵੇਂ ਉਹ ਸਵਰਗੀ ਮਨੁੱਖ ਹੈ, ਉਸੇ ਤਰ੍ਹਾਂ ਉਹ ਵੀ ਹਨ ਜਿਹੜੇ ਸਵਰਗ ਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.