56ਮੌਤ ਦਾ ਡੰਗ ਪਾਪ ਹੈ, ਅਤੇ ਪਾਪ ਦੀ ਸ਼ਕਤੀ ਬਿਵਸਥਾ ਹੈ।
57ਪਰ ਧੰਨਵਾਦ ਹੈ ਪਰਮੇਸ਼ਵਰ ਦਾ! ਉਹ ਸਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਦੁਆਰਾ ਜਿੱਤ ਦਿੰਦਾ ਹੈ।
58ਇਸ ਲਈ ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਸੀਂ ਸਥਿਰ ਰਹੋ। ਕੋਈ ਵੀ ਚੀਜ਼ ਤੁਹਾਨੂੰ ਹਿਲਾ ਨਾ ਸਕੇ। ਆਪਣੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕੰਮ ਲਈ ਦੇ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।