1 ਕੁਰਿੰਥੀਆਂ 2

ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

1 Corinthians 2:13 (UKJV) Which things also we speak, not in the words which man's wisdom teaches, but which the Holy Spirit teaches; comparing spiritual things with spiritual.

11ਮਨੁੱਖ ਦੇ ਆਤਮਾ ਦੇ ਬਿਨ੍ਹਾ ਜੋ ਉਸ ਦੇ ਅੰਦਰ ਹੈ, ਮਨੁੱਖ ਦੇ ਵਿਚਾਰਾ ਨੂੰ ਕੌਣ ਜਾਣ ਸਕਦਾ ਹੈ? ਇਸੇ ਪ੍ਰਕਾਰ ਪਰਮੇਸ਼ਵਰ ਦੇ ਆਤਮਾ ਤੋਂ ਬਿਨ੍ਹਾ ਪਰਮੇਸ਼ਵਰ ਦੀਆ ਗੱਲਾਂ ਕੋਈ ਵੀ ਨਹੀਂ ਜਾਣ ਸਕਦਾ ਹੈ।

12ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁਫ਼ਤ ਵਿੱਚ ਕੀ ਦਿੱਤਾ ਹੈ।

13ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

14ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।

15ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.