1 ਕੁਰਿੰਥੀਆਂ 2

ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,

1 Corinthians 2:15 (UKJV) But he that is spiritual judges all things, yet he himself is judged of no man.

13ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

14ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।

15ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,

16ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ਕਿ ਉਹ ਨੂੰ ਸਮਝਾਵੇ?” ਪਰ ਮਸੀਹ ਦੀ ਬੁੱਧ ਸਾਡੇ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.