11ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੈ ਕੋਈ ਦੂਸਰੀ ਨਹੀਂ ਰੱਖ ਸਕਦਾ ਅਤੇ ਇਹ ਯਿਸ਼ੂ ਮਸੀਹ ਹੈ।
12ਅਗਰ ਕੋਈ ਇਸ ਨੀਂਹ ਉੱਤੇ ਸੋਨੇ, ਚਾਂਦੀ ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।
13ਹਰੇਕ ਦੇ ਕੰਮ ਪ੍ਰਗਟ ਹੋਣਗੇ ਕਿਉਂਕਿ ਉਹ ਨਿਆਂ ਦੇ ਦਿਨ ਉਸ ਨੂੰ ਪ੍ਰਕਾਸ਼ ਵਿੱਚ ਲਿਆਵੇਗਾ। ਇਹ ਅੱਗ ਨਾਲ ਉਸ ਨੂੰ ਸਾਬਤ ਕਰੇਗਾ, ਅਤੇ ਅੱਗ ਆਪ ਹਰੇਕ ਆਦਮੀ ਦੇ ਕੰਮ ਪਰਖ ਦੇਵੇਗੀ ਕਿ ਉਹ ਕਿਸ ਪ੍ਰਕਾਰ ਦੇ ਹਨ।
14ਜੇਕਰ ਕਿਸੇ ਦੁਆਰਾ ਬਣਾਈ ਗਈ ਇਮਾਰਤ ਇਸ ਨੀਂਹ ਉੱਤੇ ਸਥਿਰ ਰਹਿੰਦੀ ਹੈ, ਤਾਂ ਉਸ ਨੂੰ ਇਨਾਮ ਮਿਲੇਗਾ।
15ਜੇ ਕਿਸੇ ਦੀ ਇਮਾਰਤ ਸੜ ਜਾਵੇ, ਤਾਂ ਉਸ ਦੀ ਹਾਨੀ ਹੋ ਜਾਵੇਗੀ ਪਰ ਉਹ ਆਪ ਬਚਾਇਆ ਜਾਵੇਗਾ ਜਿਵੇਂ ਕਿ ਉਹ ਅੱਗ ਦੁਆਰਾ ਬਚਾਇਆ ਗਿਆ ਹੋਵੇ।