14ਜੇਕਰ ਕਿਸੇ ਦੁਆਰਾ ਬਣਾਈ ਗਈ ਇਮਾਰਤ ਇਸ ਨੀਂਹ ਉੱਤੇ ਸਥਿਰ ਰਹਿੰਦੀ ਹੈ, ਤਾਂ ਉਸ ਨੂੰ ਇਨਾਮ ਮਿਲੇਗਾ।
15ਜੇ ਕਿਸੇ ਦੀ ਇਮਾਰਤ ਸੜ ਜਾਵੇ, ਤਾਂ ਉਸ ਦੀ ਹਾਨੀ ਹੋ ਜਾਵੇਗੀ ਪਰ ਉਹ ਆਪ ਬਚਾਇਆ ਜਾਵੇਗਾ ਜਿਵੇਂ ਕਿ ਉਹ ਅੱਗ ਦੁਆਰਾ ਬਚਾਇਆ ਗਿਆ ਹੋਵੇ।
16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?
17ਜੇ ਕੋਈ ਪਰਮੇਸ਼ਵਰ ਦੀ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦੀ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।
18ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਂਕਿ ਤੁਸੀਂ ਬੁੱਧਵਾਨ ਬਣ ਸਕੋਂ।