1 ਕੁਰਿੰਥੀਆਂ 3

ਜੇ ਕੋਈ ਪਰਮੇਸ਼ਵਰ ਦੀ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦੀ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।

1 Corinthians 3:17 (UKJV) If any man defile the temple of God, him shall God destroy; for the temple of God is holy, which temple all of you are.

15ਜੇ ਕਿਸੇ ਦੀ ਇਮਾਰਤ ਸੜ ਜਾਵੇ, ਤਾਂ ਉਸ ਦੀ ਹਾਨੀ ਹੋ ਜਾਵੇਗੀ ਪਰ ਉਹ ਆਪ ਬਚਾਇਆ ਜਾਵੇਗਾ ਜਿਵੇਂ ਕਿ ਉਹ ਅੱਗ ਦੁਆਰਾ ਬਚਾਇਆ ਗਿਆ ਹੋਵੇ।

16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ?

17ਜੇ ਕੋਈ ਪਰਮੇਸ਼ਵਰ ਦੀ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦੀ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।

18ਆਪਣੇ ਆਪ ਨੂੰ ਧੋਖਾ ਨਾ ਦਿਓ। ਜੇ ਕੋਈ ਤੁਹਾਡੇ ਵਿੱਚ ਇਹ ਸੋਚਦਾ ਹੈ ਕਿ ਮੈਂ ਇਸ ਯੁੱਗ ਦੀਆ ਗੱਲਾਂ ਦੇ ਵਿਖੇ ਬੁੱਧਵਾਨ ਹਾਂ, ਤਾਂ ਤੁਹਾਨੂੰ, “ਮੂਰਖ” ਬਣਨਾ ਚਾਹੀਦਾ ਹੈ ਤਾਂਕਿ ਤੁਸੀਂ ਬੁੱਧਵਾਨ ਬਣ ਸਕੋਂ।

19ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਵਰ ਦੇ ਸਾਮ੍ਹਣੇ ਮੂਰਖਤਾ ਹੈ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ,”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.